ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ
ਰੂਪਨਗਰ, 01 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਡੀਡੀਐਚਓ ਕਮ ਨੋਡਲ ਅਫ਼ਸਰ ਕੋਟਪਾ ਐਕਟ ਡਾ. ਰਜਨੀਤ ਕੌਰ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਹਰ ਸਾਲ “ਵਿਸ਼ਵ ਤੰਬਾਕੂ ਰਹਿਤ ਦਿਵਸ” ਮਨਾਇਆ ਜਾਂਦਾ ਹੈ। ਤੰਬਾਕੂ ਦਾ ਸੇਵਨ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ। ਸਿਗਰਟਨੋਸ਼ੀ ਮਾਨਸਿਕ ਅਤੇ ਸਰੀਰਕ ਸਿਹਤ ‘ਤੇ ਮਾੜਾ ਪ੍ਰਭਾਵ ਪਾਂਦੀ ਹੈ। ਸਿਗਰਟਨੋਸ਼ੀ ਅਤੇ ਤੰਬਾਕੂ ਦੇ ਨੁਕਸਾਨ ਜਾਣਨ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰ ਰਹੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਬੀੜੀ, ਸਿਗਰਟ, ਜਰਦਾ, ਖੈਣੀ, ਪਾਨ ਮਸਾਲਾ, ਗੁਟਖਾ, ਈ-ਸਿਗਰੇਟ ਅਤੇ ਹੁੱਕਾ ਆਦਿ ਦਾ ਸੇਵਨ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵਧਾ ਦਿੰਦਾ ਹੈ। ਸਿਗਰਟਨੋਸ਼ੀ ਧਮਨੀਆਂ ਨੂੰ ਕਮਜ਼ੋਰ ਕਰਦੀ ਹੈ ...








