ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਸ੍ਰੀ ਅਨੰਦਪੁਰ ਸਾਹਿਬ 31 ਮਈ: ਪੰਜਾਬ ਸਰਕਾਰ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ "ਬ੍ਰਾਈਟ ਮਾਈਂਡਜ਼ ਪੰਜਾਬ 2026" ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹੱਤਵਪੂਰਨ ਸਮਾਗਮ 1 ਜੂਨ 2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਡਾਇਟ ਰੂਪਨਗਰ ਦੀ ਪ੍ਰਿੰਸੀਪਲ ਮੋਨਿਕਾ ਭੁਟਾਨੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਿੰਸੀਪਲ ਇੰਦਰਜੀਤ ਸਿੰਘ ਵੱਲੋਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਅਧਿਕਾਰੀਆਂ ਨੇ ਸਮਾਗਮ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਹਰ ਪੱਖ ਤੋਂ ਪੂਰੀ ਤਿਆਰੀ ਯਕੀਨੀ ਬਣਾਈ ਹੈ।ਪ੍ਰੇਮ ਕੁਮਾਰ ਮਿੱਤਲ ਅਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਸ਼ਿਰ...








