ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ
ਚੰਡੀਗੜ੍ਹ, 12 ਜਨਵਰੀ:-ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਖੁਫੀਆ ਜਾਣਕਾਰੀ ਅਧਾਰਤ ਕੀਤੀ ਕਾਰਵਾਈ ਸਦਕਾ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਪੱਛਮੀ ਬੰਗਾਲ ਦੇ ਹਾਵੜਾ ਤੋਂ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਵਾਸੀ ਅੰਮ੍ਰਿਤਸਰ; ਤਰਨਦੀਪ ਸਿੰਘ ਵਾਸੀ ਬਰ੍ਹੇਵਾਲ, ਲੁਧਿਆਣਾ ਅਤੇ ਆਕਾਸ਼ਦੀਪ ਵਾਸੀ ਉੱਪਲ, ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦੀ ਸਹਾਇਤਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਸੋਹਾਣਾ, ਐਸਏਐਸ ਨਗਰ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲ...








