Saturday, April 25
Shadow

ਅੰਮ੍ਰਿਤਸਰ ਦੇ ਵਪਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ, ਹਰਿਆਣਾ ਵਿੱਚ ਵਪਾਰ ਵਿਸਤਾਰ ਨੂੰ ਮਿਲੀ ਨਵੀਂ ਗਤੀ

ਚੰਡੀਗੜ੍ਹ, 25 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸ਼ਨੀਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਮਜੀਠ ਮੰਡੀ ਦੇ ਵਪਾਰੀਆਂ ਦੇ ਇੱਕ ਵਫਦ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਹ ਮੁਲਾਕਾਤ ਸੰਤ ਕਬੀਰ ਕੁਟੀਰ ਆਵਾਸ ‘ਤੇ ਹੋਈ ਹੈ। ਇਸ ਮੌਕੇ ‘ਤੇ ਵਪਾਰੀਆਂ ਨੇ ਆਪਣੀ ਕਾਰੋਬਾਰ ਦੇ ਵਿਸਤਾਰ ਅਤੇ ਹਰਿਆਣਾ ਵਿੱਚ ਨਿਵੇਸ਼ ਦੀ ਸੰਭਾਵਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਵਿਸਤਾਰ ਨਾਲ ਚਰਚਾ ਕੀਤੀ।

          ਮੀਟਿੰਗ ਦੌਰਾਨ ਮਜੀਠ ਮੰਡੀ, ਅੰਮ੍ਰਿਤਸਰ ਦੇ ਵਪਾਰੀਆਂ ਵੱਲੋਂ ਸੁੱਖੇ ਮੇਵੇ ਦੇ ਹੋਲਸੇਲ ਵਪਾਰ ਨੂੰ ਸੋਨੀਪਤ ਵਿੱਚ ਵਿਸਤਾਰਿਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ‘ਤੇ ਮੁੱਖ ਮੰਤਰੀ ਨੇ ਹਾਂਪੱਖੀ ਰੁੱਖ ਅਪਣਾਉਂਦੇ ਹੋਏ ਇਸ ਨੂੰ ਮੰਜੂਰੀ ਪ੍ਰਦਾਨ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਪ੍ਰੋਤਸਾਹਨ ਦੇਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਨਿਵੇਸ਼ਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਾਈਆਂ ਜਾ ਰਹੀਆਂ ਹਨ।

          ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਤੋਂ ਆਏ ਸਾਰੇ ਵਪਾਰੀਆਂ ਦਾ ਹਰਿਆਣਾ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਈਜ਼ ਆਫ ਡੂਇੰਗ ਬਿਜਨੈਸ ਦੇ ਸਿਦਾਂਤ ‘ਤੇ ਕੰਮ ਕਰ ਰਹੀ ਹੈ, ਜਿਸ ਨਾਲ ਵਪਾਰੀਆਂ ਨੂੰ ਪਾਰਦਰਸ਼ੀ, ਸਰਲ ਅਤੇ ਸੁਗਮ ਪ੍ਰਕ੍ਰਿਆਵਾਂ ਯਕੀਨੀ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅੱਜ ਦੇਸ਼ ਦੇ ਪ੍ਰਮੁੱਖ ਉਦਯੋਗਿਕ ਅਤੇ ਲਾਜਿਸਟਿਕਸ ਹੱਬ ਵਜੋ ਉਭਰ ਰਿਹਾ ਹੈ, ਜਿੱਥੇ ਨਿਵੇਸ਼ ਲਈ ਅਨੁਕੂਲ ਮਾਹੌਲ ਉਪਲਬਧ ਹੈ।

          ਉਨ੍ਹਾਂ ਨੇ ਇਹ ਵੀ ਜਾਣੂ ਕਰਾਇਆ ਕਿ ਅੰਮ੍ਰਿਤਸਰ ਤੋਂ ਇਲਾਵਾ ਦਿੱਲੀ ਦੇ ਖਾਰੀ ਬਾਵਲੀ ਅਤੇ ਭਾਗੀਰੱਥ ਪੈਲੇਸ ਵਰਗੇ ਪ੍ਰਮੁੱਖ ਵਪਾਰਕ ਕੇਂਦਰਾਂ ਦੇ ਵਿਸਤਾਰ ਨੂੰ ਵੀ ਰਾਈ (ਸੋਨੀਪਤ) ਖੇਤਰ ਵਿੱਚ ਪਹਿਲਾਂ ਹੀ ਮੰਜੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜਿਸ ਨਾਲ ਇਸ ਖੇਤਰ ਦਾ ਇੱਕ ਵੱਡੇ ਵਪਾਰਕ ਹੱਬ ਵਜੋ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਜਾ ਰਹੇ ਹਨ।

          ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਹਰਿਆਣਾ ਸਰਕਾਰ ਵਪਾਰੀਆਂ ਦੇ ਨਾਲ ਹਰ ਕਦਮ ‘ਤੇ ਖੜੀ ਹੈ ਅਤੇ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਹਰੇਕ ਉਦਮੀ ਨੂੰ ਪੂਰਾ ਸਹਿਯੋਗ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਉਹ ਆਪਣੇ ਕਾਰੋਬਾਰ ਨੂੰ ਨਵੀਂ ਉਚਾਈਆਂ ਤੱਕ ਲੈ ਜਾ ਸਕਣ।

          ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਮਹਾਸਕੱਤਰ ਤਰੁਣ ਚੁੱਗ, ਚੀਫ ਕੁਆਰਡੀਨੇਟਰ ਇੰਡਸਟਰੀ ਸ੍ਰੀ ਸੁਨੀਲ ਸ਼ਰਮਾ ਵੀ ਮੌਜੂਦ ਸਨ।