Saturday, May 16
Shadow

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

ਬਰਨਾਲਾ, 16 ਮਈ-         ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

      ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ।

   ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਕੋਤਾਹੀ ਨੂੰ ਅਣਦੇਖਿਆ ਨਹੀਂ ਕੀਤਾ ਜਾਵੇਗਾ। 

  ਓਹਨਾਂ ਦੱਸਿਆ ਕਿ ਇਹਨਾਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਕਾਇਤ ਸੈੱਲ ਦੇ ਨੰਬਰ 9876737961 ਜਾਂ ਈਮੇਲ ਆਈ ਡੀ sdobarnala01@gmail.com ਜਾਂ ਓਹਨਾਂ ਦੀ ਚੋਣਾਂ ਦੌਰਾਨ ਰਿਹਾਇਸ਼ ਪੀਡਬਲਿਊਡੀ ਰੈਸਟ ਹਾਊਸ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ।

ਓਹਨਾਂ ਦੱਸਿਆ ਕਿ ਚੋਣਾਂ ਮਿਤੀ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੋਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ ਦਿਨ ਸ਼ੁੱਕਰਵਾਰ ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਿਣਤੀ ਕੇਂਦਰਾਂ ‘ਤੇ ਹੋਵੇਗੀ।