Saturday, May 16
Shadow

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 

ਮਹਿਲਕਲਾਂ, 16 ਮਈ  ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ ‘ਤੇ ਬਲਾਕ ਮਹਿਲਕਲਾਂ ਦੇ ਪਿੰਡਾਂ ਵਿਖੇ ਸਿਹਤ ਸਟਾਫ ਵੱਲੋਂ ਵੱਖ ਵੱਖ ਥਾਂਵਾਂ ਜਿਵੇਂ ਕਿ ਸਕੂਲਾਂ, ਜਨਤਕ ਥਾਂਵਾਂ, ਸਿਹਤ ਕੇਂਦਰਾਂ ਵਿਖੇ 

ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।

 ਇਸ ਮੌਕੇ ਸੀ ਐਚ ਸੀ ਚੰਨਣਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਜਸਪਿੰਦਰ ਵਾਲਿਆ ਨੇ ਡੇਂਗੂ ਅਤੇ ਮਲੇਰੀਆ ਬੁਖਾਰ ਦੇ ਕਾਰਣ, ਲੱਛਣ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਡੇਂਗੂ ਦਾ ਮੱਛਰ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੂੰਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਜਰੂਰ ਸੁਕਾਉਣਾ ਚਾਹੀਦਾ ਹੈ। ਸ਼ਰੀਰ ਨੂੰ ਢੱਕ ਕੇ ਰੱਖਣ, ਸੌਣ ਵੇਲੇ ਮੱਛਰ ਦਾਨੀ ਦਾ ਇਸਤੇਮਾਲ ਕਰਨ ਆਦਿ ਤਰੀਕੇ ਵਰਤ ਕੇ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ।  

ਇਸ ਮੌਕੇ ਸਰਕਾਰੀ ਹਾਈ ਸਕੂਲ ਕੁਰੜ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਮੌਕੇ ਜਾਣਕਾਰੀ ਦਿੰਦੇ ਹੋਏ ਹੈਲਥ ਵਰਕਰ ਨਵਜੀਵਨ ਸਿੰਘ ਅਤੇ ਪਲਵਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡੇਂਗੂ ਬਾਰੇ ਜਾਗਰੂਕਤਾ ਸੰਬੰਧੀ ਪੋਸਟਰ ਅਤੇ ਪੈਂਫਲਟ ਵੀ ਵੰਡੇ ਗਏ। ਇਸ ਮੌਕੇ ਹੈਲਥ ਸੁਪਰਵਾਈਜ਼ਰ ਜਗਸੀਰ ਸਿੰਘ, ਹੈਲਥ ਵਰਕਰ ਮਨਪ੍ਰੀਤ ਸਿੰਘ, ਜਗਰਾਜ ਸਿੰਘ, ਖੁਸ਼ਵਿੰਦਰ ਕੁਮਾਰ, ਫਾਰਮੇਸੀ ਅਫ਼ਸਰ ਬਲਵਿੰਦਰ ਸਿੰਘ 

ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।