Friday, September 11
Shadow

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਚੰਡੀਗੜ੍ਹ, 10 ਸਤੰਬਰ- ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।