
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਮਾਣਯੋਗ ਮਿਸ. ਜਸਵਿੰਦਰ ਸ਼ੀਮਾਰ ਅਤੇ ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਮਿਸ. ਗੁਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਮਾਨਯੋਗ ਜੱਜ ਸਾਹਿਬ ਵੱਲੋਂ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਉਨ੍ਹਾਂ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ’ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ’ਤੇ ਤਸੱਲੀ ਪ੍ਰਗਟ ਕੀਤੀ।
ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਿਤੀ 21 ਨਵੰਬਰ 2026 ਨੂੰ ਸਪੈਸ਼ਲ ਲੋਕ ਅਦਾਲਤ ਅਧੀਨ ਧਾਰਾ 138 NI Act ਲਗਾਈ ਜਾ ਰਹੀ ਹੈ, ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਰਾਹੀ ਨਿਪਟਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸ਼ਤ ਦੇ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਮਿਸ. ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟਰੈਟ, ਸ੍ਰੀ ਮੁਕਤਸਰ ਸਾਹਿਬ, ਜੇਲ੍ਹ ਸੁਪਰਡੈਂਟ ਅਤੇ ਸਮੇਤ ਸਟਾਫ ਵੀ ਹਾਜਰ ਸੀ।