ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ
ਚੰਡੀਗੜ੍ਹ 11ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ 'ਤੇ ਕਿੰਨੇ ਕੁ ਗੰਭੀਰ ਹਨ।
ਸ਼ੁਕਰਵਾਰ ਨੂੰ ਮੋੜਾ ਸਿੰਘ ਅਣਜਾਣ ਅਤੇ ਪ੍ਰੋ. ਰਿਪਨਦੀਪ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਢੀਂਡਸਾ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਤੋਂ ਦੋ ਸਿੱਧੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੇ ਲਈ ਦੁਨਿਆਵੀ ਅਦਾਲਤਾਂ ਦਾ ਮਹੱਤਵ ਵੱਧ ਹੈ ਜਾਂ ਸਾਡੇ ਸਰਵ-ਉੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ? ਸਾਡੇ ਗੁਰੂ ਸਾਹਿਬ ਦੁਆਰਾ ਵਸਾਇਆ ਸ਼੍ਰੀ ਅਕਾਲ ਤਖ਼ਤ ਸਾਹਿਬ ਦੁਨਿਆਵੀ ਕੋਰਟਾਂ ਤੋਂ ਕਿਤੇ ਵੱਧ ਪਵਿੱਤਰ ਅਤੇ ਸਰਵੋਤਮ ਹੈ, ਜਿੱਥੇ ਹਰ ਸਿੱਖ ਤੇ ਪੰਜਾਬੀ ਦੇ ਮਨ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਹੈ। ਜਦੋਂ ਜਥੇਦਾਰ ਸ...








