ਢੇਲਾਬਾੜਾਂ ਦੀ ਸਲਾਨਾ ਛਿੰਝ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ
ਕੀਰਤਪੁਰ ਸਾਹਿਬ 07 ਸਤੰਬਰ: ਪਿੰਡ ਢੇਲਾਬਾੜਾਂ ਵਿਖੇ ਕਰਵਾਏ ਗਏ ਸਲਾਨਾ ਛਿੰਝ ਅਤੇ ਕੁਸ਼ਤੀ ਦੇ ਦੰਗਲ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੰਗਲ ਵਿੱਚ ਹਿੱਸਾ ਲੈਣ ਵਾਲੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੀ ਖੇਡ ਪ੍ਰਤੀ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਨਾਲ ਜੁੜੀਆਂ ਰਵਾਇਤੀ ਖੇਡਾਂ ਅਤੇ ਕੁਸ਼ਤੀ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਦੰਗਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਸਿਹਤਮੰਦ ਜੀਵਨ ਪ੍ਰਤੀ ਰੁਝਾਨ ਪੈਦਾ ਕਰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਢੇਲਾਬਾੜਾਂ ਵਿੱਚ ਵਿਕਾਸ ਕਾਰਜਾਂ ਤਹਿਤ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ...








