ਸਰਸ ਮੇਲੇ ‘ਚ ਗੁਰਦਾਸ ਮਾਨ ਨੇ ਲਾਈ ਰੌਣਕ, ਮੂਸੇਵਾਲਾ ਨੂੰ ਕੀਤਾ ਯਾਦ
ਮਾਨਸਾ: ਮਾਨਸਾ ਦੀ ਅਨਾਜ ਮੰਡੀ ਵਿਖੇ ਚੱਲ ਰਹੇ ਸਰਸ ਮੇਲੇ ਦੇ ਦੂਜੇ ਦਿਨ ਪੰਜਾਬੀ ਲੋਕ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਨੇ ਆਪਣੀ ਆਵਾਜ਼ ਅਤੇ ਚਰਚਿਤ ਗੀਤਾਂ ਨਾਲ ਅਜਿਹਾ ਸਮਾਂ ਬੰਨ੍ਹਿਆ ਕਿ ਹਜ਼ਾਰਾਂ ਦਰਸ਼ਕ ਨੱਚਣ ਲਈ ਮਜਬੂਰ ਹੋ ਗਏ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਮੇਲੇ ਵਿੱਚ ਪੰਜਾਬੀ ਸੱਭਿਆਚਾਰ ਦੀ ਝਲਕ
ਮਾਨਸਾ ਵਿਖੇ 13 ਮਾਰਚ ਤੋਂ ਸੁਰੂ ਹੋਏ ਸਰਸ ਮੇਲੇ ਦੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਗੁਆਂਢੀ ਦੇਸ਼ਾਂ ਦੇ ਸ਼ਿਲਪਕਾਰ ਤੇ ਦਸਤਕਾਰਾਂ ਨੇ ਪਹੁੰਚ ਕੇ ਆਪਣੀ ਸਟਾਲਾਂ ਲਗਾਈਆਂ ਹਨ। ਇਸ ਤੋਂ ਇਲਾਵਾਂ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੀਆਂ ਵੰਨਗੀਆਂ ਮੇਲੇ ਵਿੱਚ ਦੇਖਣ ਨੂੰ ਮਿਲ ਰਹੀਆਂ ਹਨ। ਉਥੇ ਹੀ ਮੇਲੇ ਵਿੱਚ ਪੰਜਾਬ ਤੇ ਵਿਦੇਸ਼ੀ ਲੋਕ ਵੀ ਮੇਲੇ ਵਿੱਚ ਸ਼ਾਮਲ ਹੋਏ ਹਨ।
ਗੁਰਦਾਸ ਮਾਨ ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ
ਉਥੇ ਸਰਸ ਮੇਲੇ ਦੇ ਦੂਸਰੇ ਦਿਨ ਗਾਇਕ ਗੁਰਦਾਸ ਮਾਨ ਪਹੁੰਚੇ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਗੁਰਦਾਸ ਮਾਨ ਨੇ ਸਟੇਜ਼ ਉੱਤੇ ਚੜ੍ਹਦਿਆ ਸਿੱਧੂ ਮੂਸੇਵਾਲਾ ...








