ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ
ਨੰਗਲ 15 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਹਾਜੀਪੁਰ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸੀ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ ਨਵੀਆਂ ਸਹੂਲਤਾਂ ਸਮਰਪਿਤ ਕੀਤੀਆਂ ਅਤੇ ਹੋਰ ਵਿਕਾਸੀ ਕੰਮਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਆਪਣੇ ਦੌਰੇ ਦੌਰਾਨ ਬੈਂਸ ਨੇ ਸਥਾਨਕ ਅਨਾਜ ਮੰਡੀ ਵਿੱਚ ਨਵੇਂ ਤਿਆਰ ਕੀਤੇ ਗਏ ਸ਼ੈੱਡ ਦਾ ਉਦਘਾਟਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਖਰੀਦ ਮੌਸਮ ਦੌਰਾਨ ਆਪਣੀ ਫਸਲ ਨੂੰ ਮੌਸਮ ਤੋਂ ਬਚਾਉਣ ਅਤੇ ਸਹੂਲਤ ਨਾਲ ਰੱਖਣ ਲਈ ਵਧੀਆ ਥਾਂ ਮਿਲੇਗੀ। ਇਸਦੇ ਨਾਲ ਹੀ ਉਨ੍ਹਾਂ ਪਿੰਡ ਵਿੱਚ ਨਵੇਂ ਆਂਗਣਵਾੜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਬੱਚਿਆਂ ਦੀ ਦੇਖਭਾਲ, ਪੋਸ਼ਣ ਸੇਵਾਵਾਂ ਅਤੇ ਪ੍ਰਾਰੰਭਿਕ ਸਿੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬੈਂਸ ਨੇ ਪਿੰਡ ਦੀ ਪੰਚਾਇਤ ਨੂੰ ਬੁਨਿਆਦੀ ਵਿਕਾਸੀ ਕੰਮਾਂ ਲਈ 5 ਲੱਖ ਦੀ ਗ੍ਰਾਂਟ ਵੀ ਦਿੱਤੀ । ਇਕੱਠ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਪੂਰੀ...








