ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਮਾਲੇਰਕੋਟਲਾ, 11 ਜੂਨ: ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਤਿੜਕੇ ਨੇ ਜ਼ੋਰ ਦੇ ਕੇ ਕਿਹਾ ...








