Monday, August 3
Shadow

Author: Harvinder Singh

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

Punjab News
ਚੰਡੀਗੜ੍ਹ, 9 ਜੂਨ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ। ਡੀਜੀਪੀ ਪੰਜਾਬ, ਜਿਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਅਤੇ ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਮੌਜੂਦ ਸਨ, ਨੇ ਏਐਨਟੀਐਫ ਪੁਲਿਸ ਸਟੇਸ਼ਨ ਵਿਖੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮਜ਼ (ਸੀਸੀਟੀਐਨਐਸ) ਰੂਮ, ਇੰਟੈਰੋਗੇਸ਼ਨ ਰੂਮ, ਐਮਐਚਸੀ ਰੂਮ ਅਤੇ ਡੀਐਸਪੀ ਦਫ਼ਤਰ ਦਾ ਵੀ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਗਏ ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਦੀ ਇਮਾਰਤ ਨੂੰ ਹੁਣ ਇੱਕ ਆਧੁਨਿਕ ਇੰਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕੇਂਦਰ ਵਜੋਂ ਵਿਕਸਤ ਕ...
ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 9 ਜੂਨ 2026- ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ 'ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ ਲਗਭਗ 4.35 ਕਰੋੜ ਰੁਪਏ ਦਾ ਮਾਲ ਜ਼ਬਤ ਕੀਤਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ, "ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਵਿੱਚ ਚਲਾਈ ਗਈ ਇਹ ਵੱਡੇ ਪੱਧਰ ਦੀ ਮੁਹਿੰਮ ਖਾਸ ਤੌਰ 'ਤੇ ਬੋਗਸ ਬਿਲਿੰਗ ਨੈੱਟਵਰਕਾਂ ਨੂੰ ਤੋੜਨ ਅਤੇ ਬਿਨਾਂ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ਨੂੰ ਰੋਕਣ ਲਈ ਉਚੇਚੇ ਤੌਰ 'ਤੇ ਉਲੀਕੀ ਗਈ ਸੀ, ਜਿਸ ਦੇ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।" ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 5 ਜੂਨ 2026 ਨੂੰ ਕੀਤੀ ਗਈ ਇੱਕ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉ...
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Breaking News
ਚੰਡੀਗੜ੍ਹ; 9 ਜੂਨ 2026:ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ੍ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।" ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

Punjab News
ਚੰਡੀਗੜ੍ਹ, 9 ਜੂਨ: ਆਂਧਰਾ ਪ੍ਰਦੇਸ਼ ਦੀ ਪਹਿਲੀ ਮਹਿਲਾ ਆਰ.ਟੀ.ਆਈ. ਕਮਿਸ਼ਨਰ ਡਾ. ਸ਼ੇਖ ਰੇਹਾਨਾ ਬੇਗਮ,ਨੇ ਅੱਜ ਪੰਜਾਬ ਰਾਜ ਸੂਚਨਾ ਕਮਿਸ਼ਨ ਹੈੱਡਕੁਆਰਟਰ, ਚੰਡੀਗੜ੍ਹ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ ਡਾ. ਬੇਗਮ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨਾਲ  ਸੂਚਨਾ ਅਧਿਕਾਰ ਕਾਨੂੰਨ ਦੇ ਪ੍ਰਭਾਵੀ ਲਾਗੂਕਰਨ ਅਤੇ ਸੁਧਾਰਾਂ, ਵਧੀਆ ਅਭਿਆਸਾਂ ਬਾਰੇ  ਉਸਾਰੂ ਵਿਚਾਰ-ਚਰਚਾ ਕੀਤੀ। ਇਹ ਵਿਚਾਰ-ਵਟਾਂਦਰਾ, ਸੂਚਨਾ ਕਮਿਸ਼ਨਾਂ ਦੇ ਕੰਮਕਾਜ ਵਿੱਚ ਨਵੀਨਤਾਕਾਰੀ ਪਹੁੰਚਾਂ ਰਾਹੀਂ ਪਾਰਦਰਸ਼ਤਾ, ਜਵਾਬਦੇਹੀ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਿਹਾ। ਇਸ ਗੱਲਬਾਤ ਦੌਰਾਨ  ਆਰ.ਟੀ.ਆਈ. ਢਾਂਚੇ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ, ਜਾਣਕਾਰੀ ਤੱਕ ਜਨਤਕ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਸ਼ਾਸਨ ਵਿੱਚ ਵਧੇਰੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਬਾਰੇ ਆਪੋ-ਆਪਣੇ ਅਨੁਭਵ ਅਤੇ ਦ੍ਰਿਸ਼ਟੀਕੋਣ ਸਾਂਝੇ ਕੀਤੇ ਗਏ। ਇਸ ਮੌਕੇ ’ਤੇ, ਡਾ. ਬੇਗਮ ਨੇ ਜਾਣਕਾਰੀ  ਸਾਂਝੀ ਕਰਨ ਅਤੇ ਸੰਸਥਾ...
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਰੋਪੜ, 8 ਜੂਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਕਾਂਗਰਸ, ਭਾਜਪਾ ਅਤੇ ਅਕਾਲੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਅਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਅਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਆਗੂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ, ਉੱਥੇ ਹੀ ਹੁਣ ਕਰਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਸੱਤਾਧਾਰੀਆਂ ਦੇ ਐਸ਼ੋ-ਆਰਾਮ ਦੀ ਬਜਾਏ ਲੋਕ ਭਲਾਈ 'ਤੇ ਖ਼ਰਚ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ...
ਟੈਸਟ ਕ੍ਰਿਕਟ ਇਤਿਹਾਸ ਵਿੱਚ ਭਾਰਤ ਨੇ ਦਰਜ ਕੀਤੀ ਆਪਣੀ ਸਭ ਤੋਂ ਵੱਡੀ ਜਿੱਤ

ਟੈਸਟ ਕ੍ਰਿਕਟ ਇਤਿਹਾਸ ਵਿੱਚ ਭਾਰਤ ਨੇ ਦਰਜ ਕੀਤੀ ਆਪਣੀ ਸਭ ਤੋਂ ਵੱਡੀ ਜਿੱਤ

Sports
ndia's Biggest Test Win: ਭਾਰਤੀ ਕ੍ਰਿਕਟ ਟੀਮ ਨੇ ਨਿਊ ਚੰਡੀਗੜ੍ਹ ਵਿੱਚ ਖੇਡੇ ਗਏ ਇੱਕੋ-ਇੱਕ ਟੈਸਟ ਮੈਚ ਵਿੱਚ 564 ਦੌੜਾਂ ਬਣਾਉਣ ਤੋਂ ਬਾਅਦ, ਪਹਿਲੀ ਪਾਰੀ ਵਿੱਚ ਅਫ਼ਗਾਨਿਸਤਾਨ ਨੂੰ 152 ਦੌੜਾਂ ਅਤੇ ਦੂਜੀ ਪਾਰੀ ਵਿੱਚ 112 ਦੌੜਾਂ 'ਤੇ ਆਊਟ ਕਰ ਦਿੱਤਾ, ਜਿਸ ਨਾਲ ਇੱਕ ਪਾਰੀ ਅਤੇ 300 ਦੌੜਾਂ ਨਾਲ ਵੱਡੀ ਜਿੱਤ ਦਰਜ ਕੀਤੀ। ਇਹ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਟੈਸਟ ਜਿੱਤ ਹੈ। ਇਸ ਤੋਂ ਪਹਿਲਾਂ, ਭਾਰਤ ਦੀ ਸਭ ਤੋਂ ਵੱਡੀ ਟੈਸਟ ਜਿੱਤ 2018 ਵਿੱਚ ਵੈਸਟਇੰਡੀਜ਼ ਵਿਰੁੱਧ ਸੀ, ਜਿੱਥੇ ਉਨ੍ਹਾਂ ਨੇ ਇੱਕ ਪਾਰੀ ਅਤੇ 272 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਇਹ ਭਾਰਤ ਦੀ ਸਭ ਤੋਂ ਵੱਡੀ ਟੈਸਟ ਜਿੱਤ ਹੈ, ਜਿਸਨੇ ਆਪਣਾ ਅੱਠ ਸਾਲ ਪੁਰਾਣਾ ਰਿਕਾਰਡ ਤੋੜਿਆ ਹੈ। ਇਸ ਤੋਂ ਇਲਾਵਾ, ਇਹ ਅਫ਼ਗਾਨਿਸਤਾਨ ਵਿਰੁੱਧ ਭਾਰਤ ਦੀ ਸਭ ਤੋਂ ਵੱਡੀ ਜਿੱਤ ਵੀ ਹੈ। ਭਾਰਤ ਬਨਾਮ ਅਫ਼ਗਾਨਿਸਤਾਨ ਟੈਸਟ ਮੈਚ ਦੀਆਂ ਮੁੱਖ ਗੱਲਾਂ ਮੈਚ ਵਿੱਚ, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, 8 ਵਿਕਟਾਂ 'ਤੇ 564 ਦੌੜਾਂ ਬਣਾਉਣ ਤੋਂ ਬਾਅਦ ਐਲਾਨ ਕੀਤਾ। ਗਿੱਲ ਅਤੇ ਰਾਹੁਲ ਨੇ ਸੈਂਕੜੇ ਲ...
ਬਿਜਲੀ ਦੇ ਕਹਿਰ ਤੋਂ ਬਚਣ ਲਈ ਅੱਜ ਹੀ ਡਾਊਨਲੋਡ ਕਰ ਲਓ ਇਹ ਐਪ, ਜਾਣੋ ਬਚਣ ਦੇ ਹੋਰ ਤਰੀਕੇ

ਬਿਜਲੀ ਦੇ ਕਹਿਰ ਤੋਂ ਬਚਣ ਲਈ ਅੱਜ ਹੀ ਡਾਊਨਲੋਡ ਕਰ ਲਓ ਇਹ ਐਪ, ਜਾਣੋ ਬਚਣ ਦੇ ਹੋਰ ਤਰੀਕੇ

Health
ਭਾਰਤ ਵਿੱਚ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਬਿਜਲੀ ਡਿੱਗਣਾ ਹੈ। ਹਰ ਸਾਲ ਦੇਸ਼ ਭਰ ਵਿੱਚ ਬਿਜਲੀ ਡਿੱਗਣ ਨਾਲ ਲਗਭਗ 1,500 ਤੋਂ 2,000 ਲੋਕ ਮਾਰੇ ਜਾਂਦੇ ਹਨ, ਜੋ ਕਿ ਸਾਰੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਲਗਭਗ 35% ਤੋਂ 40% ਬਣਦਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਰ ਸਾਲ ਪਲਾਨਾਡੂ ਜ਼ਿਲ੍ਹੇ ਵਿੱਚ ਬਿਜਲੀ ਡਿੱਗਣ ਕਾਰਨ 15 ਤੋਂ 20 ਲੋਕ ਆਪਣੀਆਂ ਜਾਨਾਂ ਗੁਆ ਦਿੰਦੇ ਹਨ। ਬਿਜਲੀ ਡਿੱਗਣ, ਖਾਸ ਕਰਕੇ ਅਪ੍ਰੈਲ ਅਤੇ ਮਈ ਮਹੀਨਾ ਭਾਰੀ ਮੀਹ ਕਰਕੇ ਬਹੁਤ ਸਾਰੇ ਪਰਿਵਾਰਾਂ ਲਈ ਮੁਸ਼ਕਲਾਂ ਦਾ ਕਾਰਨ ਬਣਦਾ ਹੈ। ਖੇਤੀਬਾੜੀ ਮਜ਼ਦੂਰ, ਕਿਸਾਨ ਅਤੇ ਪਸ਼ੂ ਮਾਲਕ ਬਿਜਲੀ ਡਿੱਗਣ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਤੂਫਾਨਾਂ ਦੌਰਾਨ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ, ਅਲ ਨੀਨੋ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਮਹੱਤਵਪੂਰਨ ਬਦਲਾਅ ਆਏ ਹਨ। ਇਸ ਵੇਲੇ ਦਿਨ ਦਾ ਤਾਪਮਾਨ 45-48 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਐਤਵਾਰ ਅਤੇ ਸੋਮਵਾਰ ਨੂੰ ਜ਼ਿਲ੍ਹੇ ਦੇ ਕੁਝ ...
“ਇਹ ਊਰਜਾ ਮੇਰੀ ਨਹੀਂ”, ਲਾਈਵ ਸ਼ੋਅ ਤੋਂ ਪਹਿਲਾਂ ਦਿਲਜੀਤ ਦੁਸਾਂਝ ਨੇ ਗੁਰਦਾਸ ਮਾਨ ਸਣੇ ਕਈ ਦਿੱਗਜਾਂ ਲਈ ਕਹੀ ਇਹ ਖਾਸ ਗੱਲ

“ਇਹ ਊਰਜਾ ਮੇਰੀ ਨਹੀਂ”, ਲਾਈਵ ਸ਼ੋਅ ਤੋਂ ਪਹਿਲਾਂ ਦਿਲਜੀਤ ਦੁਸਾਂਝ ਨੇ ਗੁਰਦਾਸ ਮਾਨ ਸਣੇ ਕਈ ਦਿੱਗਜਾਂ ਲਈ ਕਹੀ ਇਹ ਖਾਸ ਗੱਲ

Entertainment
ਮੁੰਬਈ: ਗਲੋਬਲ ਸਟਾਰ ਦਿਲਜੀਤ ਦੁਸਾਂਝ ਨੇ ਆਪਣੇ ਵਰਗੇ ਕਲਾਕਾਰਾਂ ਲਈ ਰਾਹ ਪੱਧਰਾ ਕਰਨ ਲਈ ਪੰਜਾਬੀ ਸੰਗੀਤ ਦੇ ਦਿੱਗਜਾਂ ਨੂੰ ਸ਼ਰਧਾਂਜਲੀ ਦਿੰਦਿਆਂ ਖਾਸ ਗੱਲਾਂ ਕਹੀਆਂ। ਗਾਇਕ ਆਪਣੇ ਪ੍ਰਦਰਸ਼ਨ ਤੋਂ ਪਹਿਲਾਂ ਇੱਕ ਵੀਡੀਓ ਵਿੱਚ ਕਹਿੰਦਾ ਹੈ ਕਿ ਉਸਦੇ ਆਲੇ ਦੁਆਲੇ ਦੀ ਊਰਜਾ ਇਕੱਲੇ ਉਸਦੀ ਨਹੀਂ, ਸਗੋਂ ਅਮਰ ਸਿੰਘ ਚਮਕੀਲਾ, ਲਾਲ ਚੰਦ ਯਮਲਾ ਜੱਟ ਅਤੇ ਗੁਰਦਾਸ ਮਾਨ ਵਰਗੇ ਵਿਰਾਸਤੀ ਨਾਮਾਂ ਦੀ ਵੀ ਹੈ। ਦਿਲਜੀਤ ਨੇ ਮੈਡੀਸਨ ਸਕੁਏਅਰ ਗਾਰਡਨ ਵਿਖੇ ਆਪਣੇ ਪ੍ਰਦਰਸ਼ਨ ਤੋਂ ਪਹਿਲਾਂ ਆਪਣੀ ਇੱਕ ਵੀਡੀਓ ਸਾਂਝੀ ਕੀਤੀ। ਸਟੇਜ 'ਤੇ ਕਦਮ ਰੱਖਣ ਤੋਂ ਪਹਿਲਾਂ ਦਿਲਜੀਤ ਨੂੰ ਇਹ ਕਹਿੰਦੇ ਸੁਣਿਆ ਗਿਆ: "ਇਹ ਊਰਜਾ ਮੇਰੀ ਨਹੀਂ ਸੀ। ਇਹ ਊਰਜਾ ਮਾਈਕਲ ਜੈਕਸਨ, ਚਮਕੀਲਾ, ਲਾਲ ਚੰਦ ਯਮਲਾ ਜੱਟ, ਗੁਰਦਾਸ ਮਾਨ, ਸੁਰਿੰਦਰ ਸ਼ਿੰਦਾ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਦੀ ਸੀ, ਜਿੰਨ੍ਹਾਂ ਨੇ ਪੰਜਾਬੀ ਸੰਗੀਤ ਲਈ ਸਖ਼ਤ ਮਿਹਨਤ ਕੀਤੀ। ਅੱਜ ਤੁਸੀਂ ਜੋ ਦੇਖਦੇ ਹੋ ਉਹ ਉਨ੍ਹਾਂ ਦੇ ਯਤਨਾਂ ਦਾ ਪ੍ਰਤੀਬਿੰਬ ਹੈ। ਜੇਕਰ ਉਨ੍ਹਾਂ ਨੇ ਇਹ ਯਾਤਰਾ ਸ਼ੁਰੂ ਨਾ ਕੀਤੀ ਹੁੰਦੀ ਤਾਂ ਅਸੀਂ ਕਦੇ ਵੀ ਇਸ ਮੁਕਾਮ 'ਤੇ ਨਹੀਂ ਪਹੁੰਚ ਸਕ...
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 8 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾ...