21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ
ਫਰੀਦਕੋਟ 08 ਜੂਨ, ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਦਰਬਾਰ ਗੰਜ ਫਰੀਦਕੋਟ, ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਅਤੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ, ਵਿਖੇ ਸਵੇਰੇ 6ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਯੋਗਾ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਗੁਰੂ ਨਿਯੁਕਤ ਕੀਤੇ ਗਏ ਹਨ। । ਡਿਪਟੀ ਕਮਿਸ਼ਨਰ ...








