ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਵਾਲਾ ਰੰਗਲਾ ਪੰਜਾਬ ਬਣਾਇਆ ਜਾ ਸਕੇ।ਜਲੰਧਰ ਵਿੱਚ ਹੁਸ਼ਿਆਰਪੁਰ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉੱਭਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ...








