ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 10 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਤੋਂ ਸਬਸਿਡੀ ਵਾਲੇ ਖੇਤੀਬਾੜੀ ਉਤਪਾਦਾਂ ਦੀ ਵੱਡੇ ਪੱਧਰ ’ਤੇ ਆਮਦ ਦੀ ਆਗਿਆ ਦਿੱਤੀ ਗਈ ਤਾਂ ਇਸ ਨਾਲ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਕਮਜ਼ੋਰ ਹੋ ਸਕਦੀ ਹੈ ਅਤੇ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਕਈ ਹੋਰ ਵਰਗਾਂ ’ਤੇ ਵੀ ਬੁਰਾ ਪ੍ਰਭਾਵ ਪਵੇਗਾ।
ਪ੍ਰਸਤਾਵ ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ,“ਪੰਜਾਬ ਨੇ ਇਤਿਹਾਸਕ ਤੌਰ ’ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਦੇ ਕਿਸਾਨਾਂ ਨੇ ਆਪਣੀ ਅਥਾਹ ਮਿਹਨਤ ਅਤੇ ਕੁਰਬਾਨੀਆਂ ਨਾਲ ਦੇਸ਼ ਨੂੰ ਅਨਾਜ ਪ੍ਰਦਾਨ ਕਰਨ ਵਿੱਚ ਵੱਡਾ ਯੋਗਦਾਨ ਪਾ...








