Tuesday, April 28
Shadow

Author: Harvinder Singh

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

Punjab News
ਚੰਡੀਗੜ੍ਹ, 10 ਮਾਰਚ:ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।  ਸ....
ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 10 ਮਾਰਚ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ  ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ...
ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, 10 ਮਾਰਚ:ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਜੀਐਫਐਸਸੀਜ਼) ਵੱਲੋਂ ਫੇਅਰ ਪ੍ਰਾਈਸ ਸ਼ਾਪਸ ਦੀ ਅਲਾਟਮੈਂਟ ਲਈ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਮੰਤਰੀ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ 8291 ਅਤੇ ਸ਼ਹਿਰੀ ਖੇਤਰਾਂ ਵਿੱਚ 1686 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਹੁਣ ਤੱਕ ਕੁੱਲ 7876 ਵਿਅਕਤੀਆਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਪ੍ਰਕਿਰਿਆ ਸੰਭਾਵਿਤ ਤੌਰ ਤੇ ਅਗਲੇ ਦੋ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ ਅਤੇ ਇਸ ਤੋਂ ਬਾਅਦ 7500 ਰਾਸ਼ਨ ਡਿਪੂ ਅਲਾਟ ਕੀਤੇ ਜਾਣਗੇ। ਇਸ ਅਹਿਮ ਪਹਿ...
ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ, 10 ਮਾਰਚ:ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਇਮਾਰਤ ਤੇ ਹੋਰ ਉਸਾਰੀ ਕਿਰਤੀ ਬੋਰਡ ਰਾਹੀਂ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ਼ਾਇਦਿਆਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ 1 ਅਪ੍ਰੈਲ, 2025 ਤੋਂ ਹੁਣ ਤੱਕ 45,578 ਕਿਰਤੀਆਂ ਨੂੰ 146.77 ਕਰੋੜ ਰੁਪਏ ਦੇ ਲਾਭ ਮਿਲੇ ਹਨ, ਜੋ ਪਿਛਲੀ ਸਰਕਾਰ ਦੇ ਆਖ਼ਰੀ ਸਾਲ ਦੌਰਾਨ 4,977 ਕਿਰਤੀਆਂ ਨੂੰ ਦਿੱਤੇ ਗਏ 14.73 ਕਰੋੜ ਰੁਪਏ ਨਾਲੋਂ ਤਕਰੀਬਨ 10 ਗੁਣਾਂ ਵੱਧ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਆਪਣੇ ਆਪ ਹੀ ਦੋਵਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿੱਚ ਅੰਤਰ ਨੂੰ ਦਰਸਾਉਂਦੇ ਹਨ। ਪੰਜਾਬ ਵਿਧਾਨ ਸਭਾ ਵਿੱਚ ਇੱਕ ਪ੍ਰਸ਼ਨ ਦਾ ਜਵਾਬ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੋਕ...
ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

Punjab News
ਚੰਡੀਗੜ੍ਹ, 10 ਮਾਰਚ- ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪੱਧਰ 'ਤੇ, ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਸਬੰਧਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਵੋਟਰ ਸੂਚੀ ਦੀ ਸੋਧ ਸਬੰਧੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਮਹਿਲਾ ਬੀ.ਐਲ.ਓਜ਼ ਦੇ ਨਿਰੰਤਰ ਯਤਨਾਂ ਨੂੰ ਮਾਨਤਾ ਦਿੱਤੀ ਗਈ ਜੋ ਨਾਗਰਿਕਾਂ ਨਾਲ ਮਿਲ ਕੇ ਪੂਰੇ ਸਮਰਪਣ ਨਾਲ ਕੰਮ ਕਰਦੀਆਂ ਹਨ ਅਤੇ ਚੋਣ ਕਮਿਸ਼ਨ ਅਤੇ ਵੋਟਰਾਂ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਦੇਸ਼ ਦੀ ਚੋਣ ਪ੍ਰਕਿਰਿਆ ਵਿੱਚ ਔਰਤਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ...
ਅਭਿਸ਼ੇਕ ਸ਼ਰਮਾ ਦੇ ਘਰ ਖੁਸ਼ੀ ਦਾ ਮਾਹੌਲ,ਚਾਚਾ ਬੋਲੇ- ਸਾਡੇ ਪੁੱਤ ਦੀ ਧਮਾਕੇਦਾਰ ਪਾਰੀ ਨੇ ਜਿੱਤੇ ਸਭ ਦੇ ਦਿਲ

ਅਭਿਸ਼ੇਕ ਸ਼ਰਮਾ ਦੇ ਘਰ ਖੁਸ਼ੀ ਦਾ ਮਾਹੌਲ,ਚਾਚਾ ਬੋਲੇ- ਸਾਡੇ ਪੁੱਤ ਦੀ ਧਮਾਕੇਦਾਰ ਪਾਰੀ ਨੇ ਜਿੱਤੇ ਸਭ ਦੇ ਦਿਲ

Sports
ਅੰਮ੍ਰਿਤਸਰ: ਭਾਰਤੀ ਟੀਮ ਨੇ ਟੀ 20 ਵਿਸ਼ਵ ਕੱਪ 2026 ਦਾ ਫਾਈਨਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਇਤਿਹਾਸਿਤ ਜਿੱਤ ਦੇ ਨਾਲ ਭਾਰਤ ਲਗਾਤਾਰ 2 ਟੀ 20 ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ ਹੈ ਅਤੇ ਤੀਜੀ ਵਾਰ ਟੀ 20 ਟਰਾਫੀ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ ਹੈ। ਇਸ ਤੋਂ ਇਲਾਵਾ, ਭਾਰਤ ਮੇਜ਼ਬਾਨ ਟੀਮ ਦੇ ਤੌਰ 'ਤੇ ਟੀ 20 ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਵੀ ਬਣ ਗਈ ਹੈ। ਇਸ ਜਿੱਤ ਵਿੱਚ ਨੌਜਵਾਨ ਬੱਲੇਬਾਜ਼ ਅਭਿਸ਼ੇਕ ਸ਼ਰਮਾ ਸਭ ਤੋਂ ਵੱਡੇ ਹੀਰੋ ਬਣ ਗਏ ਹਨ, ਜਿਨ੍ਹਾਂ ਦੀ ਧਮਾਕੇਦਾਰ ਪਾਰੀ ਨੂੰ ਕ੍ਰਿਕਟ ਪ੍ਰਸ਼ੰਸਕ ਲੰਮੇ ਸਮੇਂ ਤੱਕ ਯਾਦ ਰੱਖਣਗੇ। "ਅੰਮ੍ਰਿਤਸਰ ਦੇ ਪੁੱਤ ਨੇ ਟੀ 20 ਵਿਸ਼ਵ ਕੱਪ ਜਿੱਤਣ ਵਿੱਚ ਖਾਸ ਯੋਗਦਾਨ ਪਾਇਆ" ਇਸ ਇਤਿਹਾਸਿਕ ਜਿੱਤ ਤੋਂ ਬਾਅਦ ਅਭਿਸ਼ੇਕ ਸ਼ਰਮਾ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੇ ਚਾਚਾ ਅਮਿਤ ਵਿਆਸ ਨੇ ਖਾਸ ਗੱਲਬਾਤ ਦੌਰਾਨ ਪੂਰੇ ਭਾਰਤ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਸਾਰੇ ਹੀ ਭਾਰਤੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਦੇ ਪੁੱਤ ਨੇ ਟੀ 20 ਵਿਸ਼ਵ ...
ਹੋਟਲ ਦੇ ਕਮਰੇ ਵਿੱਚ ਚੈੱਕ ਇਨ ਕਰਨ ਤੋਂ ਪਹਿਲਾ ਟੀਵੀ ਦਾ ਪਲੱਗ ਕੱਢਣਾ ਕਿਉਂ ਜ਼ਰੂਰੀ? ਜਾਣੋ

ਹੋਟਲ ਦੇ ਕਮਰੇ ਵਿੱਚ ਚੈੱਕ ਇਨ ਕਰਨ ਤੋਂ ਪਹਿਲਾ ਟੀਵੀ ਦਾ ਪਲੱਗ ਕੱਢਣਾ ਕਿਉਂ ਜ਼ਰੂਰੀ? ਜਾਣੋ

Health
ਛੁੱਟੀਆਂ ਦੌਰਾਨ ਹਰ ਕੋਈ ਸਫ਼ਰ ਕਰਨਾ ਪਸੰਦ ਕਰਦਾ ਹੈ। ਲੋਕ ਆਪਣੇ ਰੁਝੇਵਿਆਂ ਭਰੇ ਜੀਵਨ ਵਿੱਚੋਂ ਕੁਝ ਸਮਾਂ ਕੱਢ ਕੇ ਦੋਸਤਾਂ ਜਾਂ ਪਰਿਵਾਰ ਨਾਲ ਸ਼ਾਂਤੀ ਵਿੱਚ ਸਮਾਂ ਬਿਤਾਉਣਾ ਪਸੰਦ ਕਰਦੇ ਹਨ। ਬਹੁਤ ਸਾਰੇ ਲੋਕ ਆਪਣੀਆਂ ਛੁੱਟੀਆਂ ਲਈ ਸੈਰ-ਸਪਾਟਾ ਸਥਾਨਾਂ, ਧਾਰਮਿਕ ਸਥਾਨਾਂ ਅਤੇ ਸੁੰਦਰ ਸਥਾਨਾਂ ਦੀ ਯਾਤਰਾ ਕਰਨਾ ਪਸੰਦ ਕਰਦੇ ਹਨ। ਸਫ਼ਰ ਦੌਰਾਨ ਲੋਕਾਂ ਨੂੰ ਹੋਟਲਾਂ ਵਿੱਚ ਰੁੱਕਣਾ ਪੈਂਦਾ ਹੈ। ਇਸ ਲਈ ਹੋਟਲ ਵਿੱਚ ਠਹਿਰਦੇ ਸਮੇਂ ਇੱਕ ਛੋਟੀ ਜਿਹੀ ਗਲਤੀ ਨਾ ਸਿਰਫ਼ ਤੁਹਾਡੀ ਪੂਰੀ ਯਾਤਰਾ ਨੂੰ ਬਰਬਾਦ ਕਰ ਸਕਦੀ ਹੈ ਸਗੋ ਤੁਹਾਡੀ ਸੁਰੱਖਿਆ ਨੂੰ ਵੀ ਜੋਖਮ ਵਿੱਚ ਪਾ ਸਕਦੀ ਹੈ। ਇਸ ਲਈ ਹੋਟਲ ਦੇ ਕਮਰੇ ਵਿੱਚ ਚੈੱਕ ਇਨ ਕਰਦੇ ਹੀ ਤੁਹਾਡੇ ਲਈ ਇੱਕ ਕੰਮ ਕਰਨਾ ਬਹੁਤ ਜ਼ਰੂਰੀ ਹੈ। ਚੈੱਕ-ਇਨ ਤੋਂ ਬਾਅਦ ਹੋਟਲ ਟੀਵੀ ਕਿਉਂ ਅਨਪਲੱਗ ਕਰਨਾ ਜ਼ਰੂਰੀ? ਹੋਟਲ ਵਿੱਚ ਰਹਿਣਾ ਇੱਕ ਮਜ਼ੇਦਾਰ ਅਨੁਭਵ ਹੋ ਸਕਦਾ ਹੈ। ਭਾਵੇਂ ਕਾਰੋਬਾਰ ਲਈ ਯਾਤਰਾ ਕੀਤੀ ਜਾਵੇ ਜਾਂ ਮਨੋਰੰਜਨ ਲਈ, ਹੋਟਲ ਸਹੂਲਤ, ਆਰਾਮ ਅਤੇ ਘਰ ਤੋਂ ਦੂਰ ਇੱਕ ਅਸਥਾਈ ਘਰ ਦੀ ਪੇਸ਼ਕਸ਼ ਕਰਦਾ ਹੈ। ਹਾਲਾਂਕਿ, ਬਹੁਤ ਸਾਰੇ ਯਾਤਰੀ ਕੁਝ ਸਧਾਰਨ ਸੁਰੱਖਿਆ ਸਾ...
ਬਤੌਰ ਨਿਰਦੇਸ਼ਕ ਪ੍ਰਭਾਵੀ ਪਾਰੀ ਲਈ ਤਿਆਰ ਅੰਮ੍ਰਿਤ ਰਾਜ ਚੱਢਾ, ਇਹ ਫਿਲਮ ਜਲਦ ਕਰਨਗੇ ਦਰਸ਼ਕਾਂ ਦੇ ਸਨਮੁੱਖ

ਬਤੌਰ ਨਿਰਦੇਸ਼ਕ ਪ੍ਰਭਾਵੀ ਪਾਰੀ ਲਈ ਤਿਆਰ ਅੰਮ੍ਰਿਤ ਰਾਜ ਚੱਢਾ, ਇਹ ਫਿਲਮ ਜਲਦ ਕਰਨਗੇ ਦਰਸ਼ਕਾਂ ਦੇ ਸਨਮੁੱਖ

Entertainment
ਚੰਡੀਗੜ੍ਹ: ਸਾਲ 2022 ਵਿੱਚ ਆਈ ਅਤੇ ਨੀਰੂ ਬਾਜਵਾ ਸਟਾਰਰ ਪੰਜਾਬੀ ਫਿਲਮ 'ਬਿਊਟੀਫੁੱਲ ਬਿੱਲੋ' ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ ਹਨ ਨਿਰਦੇਸ਼ਕ ਅੰਮ੍ਰਿਤ ਰਾਜ ਚੱਢਾ, ਜੋ ਲੰਮੇਂ ਵਕਫ਼ੇ ਬਾਅਦ ਬਤੌਰ ਨਿਰਦੇਸ਼ਕ ਇੱਕ ਵਾਰ ਮੁੜ ਅਪਣੀ ਪ੍ਰਭਾਵੀ ਸਿਨੇਮਾ ਮੌਜ਼ੂਦਗੀ ਦਾ ਪ੍ਰਗਟਾਵਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ, ਜਿੰਨ੍ਹਾਂ ਦੀ ਨਿਰਦੇਸ਼ਨਾਂ ਹੇਠ ਬਣ ਰਹੀ ਪੰਜਾਬੀ ਫਿਲਮ 'ਲੁੱਟ ਮੁਬਾਰਕ' ਜਲਦ ਵਿਸ਼ਵ-ਭਰ ਵਿੱਚ ਪ੍ਰਦਰਸ਼ਿਤ ਹੋਵੇਗੀ। ਕਾਮੇਡੀ-ਡ੍ਰਾਮੈਟਿਕ ਤਾਣੇ-ਬਾਣੇ 'ਚ ਬੁਣੀ ਜਾ ਰਹੀ ਹੈ ਉਕਤ ਫਿਲਮ, ਜਿਸ ਵਿੱਚ ਅਦਾਕਾਰ ਹਰੀਸ਼ ਵਰਮਾ ਅਤੇ ਅਦਾਕਾਰਾ ਕਾਨਿਕਾ ਮਾਨ ਲੀਡ ਜੋੜੀ ਵਜੋਂ ਨਜ਼ਰ ਆਉਣਗੇ, ਜੋ ਪਹਿਲੀ ਵਾਰ ਇਕੱਠਿਆਂ ਸਿਲਵਰ ਸਕ੍ਰੀਨ ਸਪੇਸ ਸ਼ੇਅਰ ਕਰਨਗੇ। ਪੰਜਾਬ ਦੇ ਮੋਹਾਲੀ-ਖਰੜ੍ਹ ਆਦਿ ਇਲਾਕਿਆਂ ਵਿੱਚ ਇੰਨੀ ਦਿਨੀਂ ਤੇਜ਼ੀ ਨਾਲ ਫਿਲਮਾਈ ਜਾ ਰਹੀ ਹੈ ਉਕਤ ਫਿਲਮ, ਜਿਸ ਦੇ ਸਹਿ ਕਲਾਕਾਰਾਂ ਵਿੱਚ ਰੁਪਿੰਦਰ ਰੂਪੀ, ਸੀਮਾ ਕੌਸ਼ਲ, ਹਰਦੀਪ ਗਿੱਲ, ਸੁਖਵਿੰਦਰ ਚਾਹਲ, ਬਨਿੰਦਰ ਬਨੀ ਅਤੇ ਮਲਕੀਤ ਰੋਣੀ ਆਦਿ ਸ਼ਾਮਿਲ ਹਨ। ਬਤੌਰ ਸਹਾਇਕ ਨਿਰਦੇਸ਼ਕ ਅਪਣੇ ਕਰੀਅਰ ਦਾ...
मुख्यमंत्री ने राज्यपाल को भावनात्मक विदाई दी

मुख्यमंत्री ने राज्यपाल को भावनात्मक विदाई दी

Himachal
ख्यमंत्री ठाकुर सुखविन्द्र सिंह सुक्खू ने सोमवार को लोक भवन में राज्यपाल शिव प्रताप शुक्ल को भावनात्मक विदाई दी। इस अवसर पर उनके साथ उप-मुख्यमंत्री मुकेश अग्निहोत्री, नेता प्रतिपक्ष जयराम ठाकुर, राज्य मंत्रिमंडल के सदस्य, जन-प्रतिनिधि, वरिष्ठ अधिकारी तथा अनेक गणमान्य व्यक्ति उपस्थित थे।हिमाचल प्रदेश लोक सेवा आयोग के अध्यक्ष कैप्टन रामेश्वर सिंह ठाकुर, मुख्य सचिव संजय गुप्ता, पुलिस महानिदेशक अशोक तिवारी, विभिन्न विश्वविद्यालयों के कुलपति, प्रदेश सरकार के वरिष्ठ अधिकारी तथा समाज के विभिन्न क्षेत्रों से जुड़े अन्य गणमान्य व्यक्ति भी इस अवसर पर उपस्थित थे।राज्यपाल को प्रदेश के प्रति उनकी सेवाओं के सम्मान स्वरूप औपचारिक गार्ड ऑफ ऑनर भी दिया गया।समारोह में उपस्थित सभी लोगों ने शिव प्रताप शुक्ल को उनके भावी दायित्वों के लिए शुभकामनाएं दीं तथा प्रदेश के विकास में उनके योगदान के लिए आभार व्यक्त किय...
एक माह में भूमि पट्टों के मामलों का निपटारा करेंः जगत सिंह नेगी

एक माह में भूमि पट्टों के मामलों का निपटारा करेंः जगत सिंह नेगी

Himachal
 राजस्व एवं बागवानी मंत्री जगत सिंह नेगी ने आज यहां शिमला जिला के कुमारसैन और कोटगढ़ क्षेत्र के राजस्व अधिकारियों के साथ बैठक की और क्षेत्र से जुड़े भूमि संबंधी विभिन्न मुद्दों पर चर्चा की।  जगत सिंह नेगी ने कहा कि भूमि प्रदान करने की विभिन्न योजनाओं के तहत कुमारसैन और कोटगढ़ क्षेत्र में लोगों को भूमि पट्टे जारी हुए 50 वर्ष बीत चुके हैं। ज्यादातर मामलों में भूमि पट्टे जारी हुए लेकिन आज तक इंतकाल नहीं हुआ। दूसरे ऐसे मामले हैं जिनमें भूमि पट्टे मंजूर हुए और नज़राना भी जमा किया गया लेकिन पट्टे नहीं दिए गए।राजस्व मंत्री ने कहा कि कुमारसैन और कोटगढ़ क्षेत्र के लोगों द्वारा उनके ध्यान में यह मामला लाया गया है। उन्होंने राजस्व अधिकारियों को कोटगढ़ और कुमारसैन के सभी लंबित मामलों का निपटारा करने तथा इस संबंध में की गई कार्यवाही के बारे में एक माह के भीतर रिपोर्ट प्रस्तुत करने के निर्देश दिए।जगत सि...