Tuesday, April 28
Shadow

Author: Harvinder Singh

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

Punjab Politics
ਚੰਡੀਗੜ੍ਹ, 9 ਮਾਰਚ:ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਦੱਸਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਸਮਾਂਬੱਧ ਵਿਕਾਸ, ਸਮਾਜਿਕ ਨਿਆਂ ਅਤੇ ਟਿਕਾਊ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਰੋਡਮੈਪ ਸਾਬਤ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪੰਜਾਬ ਬਜਟ ‘ਤੇ ਹੋ ਰਹੀ ਚਰਚਾ ਵਿੱਚ ਭਾਗ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਜ ਦੇ ਹਰ ਵਰਗ ਲਈ ਬਰਾਬਰੀ, ਸਨਮਾਨ ਅਤੇ ਭਲਾਈ ‘ਤੇ ਆਧਾਰਿਤ ਸਮਾਜ ਦੀ ਨਿਰਮਾਣ ਲਈ ਵਚਨਬੱਧ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਨਮਨ ਕੀਤਾ ਅਤੇ “ਬੇਗਮਪੁਰਾ” ਦੇ ਸੰਕਲਪ ਦਾ ਜ਼ਿਕਰ ਕੀਤਾ, ਜੋ ਕਿ ਦੁੱਖ, ਭੇਦਭਾਵ ਅਤੇ ਅਸਮਾਨਤਾ ਤੋਂ ਰਹਿਤ ਇੱਕ ਆਦਰਸ਼ ਸਮਾਜ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਬੇਗਮਪੁਰਾ ਦੇ ਇਹ ਆਦਰਸ਼ ਪੰਜਾਬ ਵਿੱਚ ਇੱਕ ਤਰੱਕੀਸ਼ੀਲ, ਸਮਾਂਬੱਧ ਅਤੇ ਦਿਆਲੂ ਸਮਾਜ ਦੀ ਰਚਨਾ ਲਈ...
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ

Local news
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਭਾਰਤੀ ਜੰਗਲਾਤ ਸੇਵਾ ਅਧਿਕਾਰੀਆਂ ਦੀ ਜਨਰਲ ਬਾਡੀ ਮੀਟਿੰਗ ਵਿੱਚ ਅੱਜ ਬਸੰਤਾ ਰਾਜਕੁਮਾਰ ਆਈਐਫਐਸ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਬਸੰਤਾ ਰਾਜਕੁਮਾਰ ਪੰਜਾਬ ਦੇ ਸਭ ਤੋਂ ਸੀਨੀਅਰ ਆਈਐਫਐਸ ਅਧਿਕਾਰੀਆਂ ਵਿੱਚੋਂ ਇੱਕ ਹਨ ਅਤੇ ਇਸ ਸਮੇਂ ਪੰਜਾਬ ਦੇ ਮੁੱਖ ਜੰਗਲੀ ਜੀਵ ਵਾਰਡਨ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਐਮਡੀ ਦਾ ਚਾਰਜ ਵੀ ਸੰਭਾਲ ਰਹੇ ਹਨ। ਆਈਐਫਐਸ ਐਸੋਸੀਏਸ਼ਨ ਪੰਜਾਬ ਦੇ ਚੁਣੇ ਗਏ ਹੋਰ ਕਾਰਜਕਾਰੀ ਮੈਂਬਰਾਂ ਵਿੱਚ ਐਸ.ਪੀ. ਆਨੰਦ ਆਈਐਫਐਸ, ਐਸ.ਕੇ. ਸਾਗਰ ਆਈਐਫਐਸ, ਧਰਮਵੀਰ ਦੈਰੂ ਆਈਐਫਐਸ, ਅਮਨੀਤ ਸਿੰਘ ਆਈਐਫਐਸ, ਹਰਪ੍ਰੀਤ ਕੌਰ ਆਈਐਫਐਸ ਅਤੇ ਹਰਭਜਨ ਸਿੰਘ ਆਈਐਫਐਸ ਸ਼ਾਮਿਲ ਹਨ। -------------...
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਗੁਰਦਾਸਪੁਰ, 9 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ 'ਝਾੜੂ' ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ 'ਤੇ ਰਾਜ ਕੀਤਾ।ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸ...
ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ 'ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ 'ਆਪ' ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ।‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ...
ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ:  ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ:  ਮੋਹਿੰਦਰ ਭਗਤ

Punjab News
ਚੰਡੀਗੜ੍ਹ, ਮਾਰਚ 9:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੱਸਿਆ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇਸ ਮਕਸਦ ਲਈ ਫਰੀਦਕੋਟ ਸ਼ਹਿਰ ਦੇ ਪ੍ਰਮੁੱਖ ਪਾਰਕ ਸ਼ਹੀਦ ਭਗਤ ਸਿੰਘ ਪਾਰਕ ਨੂੰ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਰਕ ਦਾ ਡਿਜ਼ਾਇਨ ਮਨਜ਼ੂਰ ਕੀਤਾ ਜਾ ਚੁੱਕਾ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਨਜ਼ੂਰੀ ਤੋਂ ਬਾਅਦ ਇਸ ਸਮਾਰਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪੀ ਗਈ ਹੈ । ਮੰਤਰੀ ਨੇ ਅੱਗੇ ਕਿਹਾ ਕਿ ਇਹ ਸਮਾਰਕ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਨੂੰ ਯਾਦਗਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਵਾਰ ਮੈਮੋਰੀਅਲ ਆਉਣ ਵਾਲੀਆਂ ਪੀੜੀਆਂ ਨੂੰ ਦੇਸ਼ ਭਗਤੀ, ਬਲਿਦਾਨ ਅਤੇ ਸੇਵਾ ਦੇ ਜਜ਼ਬੇ ਨਾਲ ਪ੍ਰੇਰਿਤ ਕਰੇਗਾ।...
ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ

Punjab News
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਉਦਯੋਗਿਕ ਮਾਹੌਲ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਆਗੂਆਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਜੇਐਲ ਓਸਵਾਲ ਗਰੁੱਪ ਵੱਲੋਂ 1,550 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰੋਬਾਰ-ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ‘ਤੇ ਪੱਕੀ ਮੋਹਰ ਹੈ। ਉਨ੍ਹਾਂ ਕਿਹਾ ਕਿ ਸਾਡੀ ਨਵੀਂ ਉਦਯੋਗਿ...
ਅੰਮ੍ਰਿਤਸਰ ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 9 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਗਿੱਲਾਂ ਵਾਲੀ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਵਰਤੇ ਜਾ ਰਹੇ ਉਸਦੇ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 14 ਡੀਓ 554) ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਪਿੰਡ ਘੋਨੇਵਾਲਾ ਦੇ ਇਲਾਕ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 9 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ...
ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ ਹੈ। ਮੰਤਰੀ ਨੇ ਦੱਸਿਆ ਕਿ ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਪੰਜਾਬ ਵੱਲੋਂ ਇਸ ਪ੍ਰੋਜੈਕਟ ਨੂੰ ਅਬੋਹਰ ਇਲਾਕੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 27 ਪਿੰਡਾਂ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਦੂਜੇ ਪੜਾਅ ਵਿੱਚ ਹੋਰ 15 ਪਿੰਡਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਜਾਵੇਗਾ।ਮੋਹਿੰਦਰ ਭਗਤ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬੋਹਰ ਇਲਾਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਵਿੱਚ ਵੱਡੀ ਪ੍ਰਗਤੀ ਹੋਵੇਗੀ ਅਤੇ ਬਾਗ਼ਬਾਨੀ ਦੇ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਾਗ਼ਬਾਨੀ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 9 ਮਾਰਚਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ। ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰ...