ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ
ਚੰਡੀਗੜ੍ਹ / ਬਠਿੰਡਾ 4 ਸਤੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਗੁਰਦਾਸ ਮਾਨ ਅਤੇ ਕੁਲਵਿੰਦਰ ਬਿਲ੍ਹਾ ਸਮੇਤ ਪ੍ਰਸਿੱਧ ਪੰਜਾਬੀ ਕਲਾਕਾਰ ਆਪਣੀ ਪੇਸ਼ਕਾਰੀ ਦੇਣਗੇ। ਉਨ੍ਹਾਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ, ਸਹਿਯੋਗ ਦੇਣ ਅਤੇ ਸੂਬੇ ਦੇ ਨੌਜਵਾਨ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਦੀ ਅਪੀਲ ਕੀਤੀ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਠਿੰਡਾ ਦੂਜੀ ਵਾਰ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਦੀ ਮੇਜ਼ਬਾਨੀ ਕਰ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਚੌਥੇ ਸੀਜ਼ਨ ਵਿੱਚ ਪੰਜਾਬ ਭਰ ਤੋਂ ਖਿਡਾਰੀਆਂ ਦੀ ਰਿਕਾਰਡ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ, "'ਖੇਡਾਂ ਵਤਨ ਪੰਜਾਬ ਦੀਆਂ' ਇੱਕ ਅਨੋਖਾ ਉੱਦਮ...








