Sunday, November 1
Shadow

Author: Harvinder Singh

ਇੱਕ ਵਾਰ ਫਿਰ ਤੁਹਾਨੂੰ ਹਸਾਉਣ ਆ ਰਹੇ ਨੇ ਗੁਰਚੇਤ ਚਿੱਤਰਕਾਰ, ਨਵੀਂ ਪੰਜਾਬੀ ਫਿਲਮ ਦਾ ਕੀਤਾ ਐਲਾਨ

ਇੱਕ ਵਾਰ ਫਿਰ ਤੁਹਾਨੂੰ ਹਸਾਉਣ ਆ ਰਹੇ ਨੇ ਗੁਰਚੇਤ ਚਿੱਤਰਕਾਰ, ਨਵੀਂ ਪੰਜਾਬੀ ਫਿਲਮ ਦਾ ਕੀਤਾ ਐਲਾਨ

Entertainment
ਚੰਡੀਗੜ੍ਹ: ਪੰਜਾਬੀ ਮੰਨੋਰੰਜਨ ਫਿਲਮਾਂ ਦੀ ਦੁਨੀਆਂ ਵਿੱਚ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ ਗੁਰਚੇਤ ਚਿੱਤਰਕਾਰ, ਜੋ ਅਪਣੀ ਇੱਕ ਹੋਰ ਨਵੀਂ ਕਾਮੇਡੀ ਫਿਲਮ 'ਛੱੜੇ ਭਗਤ' ਲੈ ਕੇ ਸਾਹਮਣੇ ਆਉਣ ਜਾ ਰਹੇ ਹਨ, ਜੋ ਜਲਦ ਹੀ ਸੋਸ਼ਲ ਪਲੇਟਫ਼ਾਰਮ ਉਪਰ ਰਿਲੀਜ਼ ਹੋਣ ਜਾ ਰਹੀ ਹੈ। 'ਗੁਰਚੇਤ ਚਿੱਤਰਕਾਰ' ਦੇ ਬੈਨਰ ਹੇਠ ਪੇਸ਼ ਕੀਤੀ ਜਾ ਰਹੀ ਹੈ ਉਕਤ ਮੰਨੋਰੰਜਕ ਫਿਲਮ, ਜਿਸ ਦਾ ਨਿਰਦੇਸ਼ਨ ਬਿਕਰਮ ਗਿੱਲ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾ ਵੀ ਕਈ ਬਿਹਤਰੀਨ ਫਿਲਮਾਂ ਦਾ ਨਿਰਦੇਸ਼ਨ ਸਫ਼ਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ। ਪਾਲੀਵੁੱਡ ਗਲਿਆਰਿਆਂ ਵਿੱਚ ਚਰਚਾ ਅਤੇ ਦਰਸ਼ਕਾਂ ਦੀ ਉਤਸੁਕਤਾ ਦਾ ਕੇਂਦਰ ਬਿੰਦੂ ਬਣੀ ਹੋਈ ਹੈ ਉਕਤ ਹਾਸਰਸ ਫਿਲਮ, ਜਿਸ ਨੂੰ ਲੈ ਕੇ ਜਾਰੀ ਕੀਤੀ ਗਈ ਅਧਿਕਾਰਤ ਜਾਣਕਾਰੀ ਅਨੁਸਾਰ ਹਾਸਿਆਂ ਦਾ ਬਹੁਤ ਵੱਡਾ ਕੀਮਤੀ ਖਜ਼ਾਨਾ ਸਾਬਿਤ ਹੋਵੇਗੀ ਇਹ ਫਿਲਮ। ਜਿਸ ਦੀ ਕਹਾਣੀ ਇਕ ਪਿੰਡ ਉੱਪਰ ਅਧਾਰਿਤ ਹੈ, ਜੋ ਹਾਸੇ ਵੰਡਦੇ ਸੱਚੇ-ਸੁੱਚੇ ਲੋਕ ਹਨ ਅਤੇ ਭਲਿਆਂ ਵੇਲੇ ਵਾਂਗ ਇੱਕ ਦੂਜੇ ਦੇ ਕੰਮ ਆਉਂਦੇ ਹਨ। ਉਨਾਂ ਦੱਸਿਆ ਕਿ ਇਹ ਇੱਕ ਐਸੀ ਕਹਾਣੀ ਜੋ ਸੋਚਣ ਵਾਸਤੇ ਤੇ ਸਮਝਣ...
ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

Local news
ਗੁਰਦਾਸਪੁਰ, 18 ਅਗਸਤ (   ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿਖੇ ਹੋਈ। ਮੀਟਿੰਗ ਵਿੱਚ ਆਰ.ਟੀ.ਓ. ਗੁਰਦਾਸਪੁਰ ਸ੍ਰੀਮਤੀ ਰੋਬਨਜੀਤ ਕੌਰ ਸਮੇਤ ਸਬੰਧਤ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਰੋਡ ਸੇਫਟੀ ਐਕਸ਼ਨ ਪਲਾਨ 2026-27, ਹਾਦਸਾ-ਪ੍ਰਵਣ ਸਥਾਨਾਂ ਦੀ ਰੈਕਟੀਫਿਕੇਸ਼ਨ, ਟ੍ਰੈਫਿਕ ਇਨਫੋਰਸਮੈਂਟ, ਸੜਕ ਸੁਰੱਖਿਆ ਸਾਈਨੇਜ ਅਤੇ ਮਾਰਕਿੰਗ, ਕਮਰਸ਼ੀਅਲ ਵਾਹਨਾਂ ਦੀ ਫਿਟਨੈੱਸ, Phalodi ਹਾਦਸਾ ਮਾਮਲਾ, PM RAHAT ਸਕੀਮ, e-DAR ਅਤੇ Hit & Run Compensation Scheme ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਨਾਲ ਸਬੰਧਤ ਕਾਰਜ ਨਿਰਧਾਰਤ ਟੀਚਿਆਂ ਅਤੇ ਸਮਾਂ-ਸੀਮਾ ਅਨੁਸਾਰ ਮੁਕੰਮਲ ਕਰਨ ਅਤੇ ਬਕਾਇਆ ਕਾਰਜਾਂ ਦੀ ਐਕਸ਼ਨ ਟੇਕਨ ਰਿਪੋਰਟ (ATR) ਸਮੇਂ ਸਿਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਹਾਦਸਾ-ਪ੍ਰਵਣ ਸਥਾਨਾਂ ’ਤੇ ਲੋੜੀਂ...
ਡਿਪਟੀ ਕਮਿਸ਼ਨਰ ਵੱਲੋਂ ਵਪਾਰ ਮੰਡਲ ਨਾਲ ਮੀਟਿੰਗ, ਵਪਾਰਕ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਵਪਾਰ ਮੰਡਲ ਨਾਲ ਮੀਟਿੰਗ, ਵਪਾਰਕ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

Local news
ਮਾਲੇਰਕੋਟਲਾ, 18 ਅਗਸਤ:               ਸ਼ਹਿਰ ਵਿੱਚ ਵਪਾਰਕ ਗਤੀਵਿਧੀਆਂ ਲਈ ਸੁਚਾਰੂ ਅਤੇ ਸੁਵਿਧਾਜਨਕ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਟਰੈਫਿਕ ਪ੍ਰਬੰਧ, ਸਫ਼ਾਈ, ਬਿਜਲੀ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਹੋਰ ਵਪਾਰਕ ਸਮੱਸਿਆਵਾਂ ਸਬੰਧੀ ਮੁੱਦੇ ਵਿਸਥਾਰ ਨਾਲ ਰੱਖੇ ਗਏ। ਇਸ ਮੌਕੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ...
ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

Local news
ਸੰਗਰੂਰ, 18 ਅਗਸਤ- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਸੰਗਰੂਰ ਵਿਖੇ ਰਹਿੰਦੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨਾਲ ਕੇਕ ਕੱਟਿਆ ਅਤੇ ਉਨ੍ਹਾਂ ਨਾਲ ਆਪਣੇਪਣ ਤੇ ਸਨੇਹ ਦੇ ਕੁਝ ਪਲ ਬਿਤਾਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਗਲਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਤਨਖਾਹ ਵਿੱਚੋਂ 51,000 ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਪਿੰਗਲਵਾੜਾ ਦੇ ਸਾਥੀਆਂ ਲਈ ਲੋੜੀਂਦੀ ਰਾਸ਼ਨ ਸਮੱਗਰੀ ਵੀ ਮੁਹੱਈਆ ਕਰਵਾਈ ਗਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਨ੍ਹਾਂ ਲਈ ਜਨਮ ਦਿਨ ਦੀ ਅਸਲ ਖੁਸ਼ੀ ਆਪਣੇ ਪਰਿਵਾਰ ਅਤੇ ਦੋਸਤਾਂ ਤਕ ਸੀਮਤ ਰਹਿਣ ਦੀ ਬਜਾਏ ਉਨ੍ਹਾਂ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੈ, ਜਿਨ੍ਹਾਂ ਨੂੰ ਪਿਆਰ, ਸਨੇਹ ਅਤੇ ਆਪਣੇਪਣ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

Local news
ਫਾਜ਼ਿਲਕਾ 18 ਅਗਸਤ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਉਦਘਾਟਨ ਕੀਤਾ ਅਤੇ 10 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੀ ਚਾਰਦਵਾਰੀ ਤੇ ਸ਼ੈਡ ਦੀ ਉਸਾਰੀ ਦਾ ਨੀਹ ਪੱਥਰ ਰੱਖਿਆ।ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸ਼ਤੀਰਵਾਲਾ ਪਿੰਡ ਵਿੱਚ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦੀ ਮੰਗ ਸੀ ਇਹ 7 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਚਾਰਦੀਵਾਰੀ ਤੇ ਸੈੱਡ ਬਣਾਉਣ 10 ਲੱਖ ਖਰਚਾ ਆਵੇਗਾ। ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਤੇ ਹੋ ਰਹੇ ਹਨ, ਪਿੰਡ ਵਿੱਚ ਲਾਇਬ੍ਰੇਰੀ ਦੀ ਉਸਾਰੀ 10 ਲੱਖ, ਵਾਟਰ ਵਰਕਸ ਦੀ ਚਾਰਦੀਵਾਰੀ ਤੇ 7 ਲੱਖ ਅਤੇ ਗਲੀਆਂ ਨਾਲੀਆਂ ਤੇ 8 ਲੱਖ ਖਰਚ ਆਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁੱਝ ਕੁ ਵਿਕਾਸ ਦੇ ਕੰਮ ਹੋ ਗਏ ਹਨ ਜਿਨ੍ਹਾਂ ਦੇ ਅੱਜ ਉਦਘਾਟਨ ਕਰ ਦਿੱਤੇ ਗਏ ਹਨ ਤੇ ਕੁੱਝ ਜੋ ਹੋਣ ਵਾਲੇ ਰਹਿੰਦੇ ਹਨ ਉਨ੍ਹਾਂ ਦੇ ਨੀਂਹ ਪੱਥਰ ਰੱਖ ਦਿੱਤੇ ਗਏ ਹਨ।ਉਨ੍ਹਾਂ ਕਿਹਾ...
ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

Punjab News
ਭਵਾਨੀਗੜ੍ਹ, 18 ਅਗਸਤ:  ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।  ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਖਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਪਿੰਡ ਪੱਧਰ ਤਕ ਮਜ਼ਬੂਤ ਕਰਨਾ ਸਰਕਾਰ ਦੀ ਲੋਕ-ਪੱਖੀ ਸੋਚ ਦਾ ਅਹਿਮ ਹਿੱਸਾ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਰਾਹੀਂ ਇਲਾਕਾ ਵਾਸ...
ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

Punjab News
ਬਰਨਾਲਾ, 18 ਅਗਸਤ-          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤਕ 53.22 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ।  ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਅਤੇ ਦੂਜੇ ਪੜਾਅ ਨੂੰ ਮਿਲਾ ਕੇ ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਕੁੱਲ 1,55,591 ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ 53 ਕਰੋੜ 22 ਲੱਖ 85 ਹਜ਼ਾਰ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।    ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਲਈ ਇਕ ਵੱਡਾ ਕਦਮ ਚੁੱਕਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਜੋ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

Punjab News
ਹੁਸ਼ਿਆਰਪੁਰ, 18 ਅਗਸਤ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੋਮਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।              ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਇਸ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਦੇ ਨਵੇਂ ਰੂਟਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਹੁਣ ਸ਼ਰਧਾਲੂ...
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

Punjab News
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ 18 ਅਗਸਤ=-  ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਸੁਖਣਾ ਅਬਲੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਸੰਧੂ ਪੱਤੀ) ਵਿੱਚ ਕੀਤਾ। ਸ. ਕਾਉਣੀ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਦੁਪਹਿਰ ਦੇ ਖਾਣੇ ਦੀ ਸੁਚੱਜੀ ਵਿਵਸਥਾ ਲਈ ਰਸੋਈ, ਸ਼ੈੱਡ ਅਤੇ ਸਟੋਰ ਬਣਾਉਣ ਵਾਸਤੇ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 5.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸੁਵਿਧਾਜਨਕ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾ...
ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

Punjab News
ਕੋਟਕਪੂਰਾ, 18 ਅਗਸਤ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਖੇਤਰ ਵਿੱਚ ਉਪਲਬਧੀ ਹਾਸਲ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਹਾਈ ਸਕੂਲ ਮੌੜ ਦੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਸੰਦੀਪ ਸਿੰਘ ਨੂੰ 21 ਹਜ਼ਾਰ ਰੁਪਏ ਦਾ ਚੈੱਕ ਸੌਂਪ ਕੇ ਉਸਦੀ ਹੌਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਪਿੰਡ ਮੌੜ ਨੂੰ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ 21 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਤੋਂ ਇਲਾਵਾ ਪਿੰਡ ਪੱਕਾ ਦੇ ਸ਼ਹੀਦ ਊਧਮ ਸਿੰਘ ਕਲੱਬ ਨੂੰ ਖੇਡਾਂ ਅਤੇ ਜਿੰਮ ਦਾ ਸਾਮਾਨ ਖਰੀਦਣ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਨਿਵੇ...