ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਉਦਯੋਗਿਕ ਮਾਹੌਲ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਆਗੂਆਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਜੇਐਲ ਓਸਵਾਲ ਗਰੁੱਪ ਵੱਲੋਂ 1,550 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰੋਬਾਰ-ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ‘ਤੇ ਪੱਕੀ ਮੋਹਰ ਹੈ। ਉਨ੍ਹਾਂ ਕਿਹਾ ਕਿ ਸਾਡੀ ਨਵੀਂ ਉਦਯੋਗਿ...








