ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ
ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ।
ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ ...








