Sunday, May 3
Shadow

Author: Harvinder Singh

मंडी में एसएचईपी पद्धति के तहत बाजार सर्वेक्षण आयोजित

मंडी में एसएचईपी पद्धति के तहत बाजार सर्वेक्षण आयोजित

Himachal
मंडी, 5 मार्च। जायका कृषि परियोजना के तहत ब्लॉक परियोजना प्रबंधन इकाई  मंडी ने एसएचईपी पद्धति से एक दिवसीय बाजार सर्वेक्षण आयोजित किया। यह कार्यक्रम मंगलवार को डडौर और धनोटू के एपीएमसी मार्केट यार्ड में एसएमएस डॉ. खूब राम, खंड परियोजना प्रबंधक डॉ. राजेश कुमार और एडीओ हंस राज के मार्गदर्शन में संपन्न हुआ। सर्वेक्षण में कुल 40 किसानों ने भाग लिया, जो चार उप-परियोजनाओं एफआईएस ठंडी बावड़ी, एफआईएस पाज्जा नाला, एफआईएस केहड़ और एसटीडब्ल्यू लोहारा से संबंधित थे। किसानों ने थोक एवं खुदरा व्यापारियों से संवाद कर फसल की मांग, मौसमी मूल्य उतार-चढ़ाव, अधिकतम एवं न्यूनतम दरें तथा खरीदारों के संपर्क विवरण एकत्र किए। अधिकारियों ने बताया कि एसएचईपी पद्धति से बाजार की मांग और मूल्य प्रवृत्तियों का अध्ययन कर उत्पादन की बेहतर योजना बनाई जा सकती है। ...
ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

Punjab News
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 44ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,919  ਹੋ ਗਈ ਹੈ। ਇਸ ਤੋਂ ਇਲਾਵਾ 100 ਵਿ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

Punjab News
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ। ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬਰ...
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Punjab News
ਚੰਡੀਗੜ੍ਹ, 5 ਮਾਰਚ 2026- ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾ...
ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

Punjab News
ਚੰਡੀਗੜ੍ਹ, ਮਾਰਚ 5 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ।...
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

Punjab News
ਚੰਡੀਗੜ੍ਹ, 5 ਮਾਰਚ: ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ। ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦ...
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

Breaking News
ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ। ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ 20 ਮਾਰਚ, 2026 ਨੂੰ ਸ਼ੁਰੂ ਹੋ ਜਾਵੇਗਾ।  ਕੁੱਲ 24 ਮਹੀਨਿਆਂ ਦੀ ਮਿਆਦ ਵਿੱਚ ਵਿਕਸਤ ਹੋਣ ਜਾ ਰਿਹਾ ਇਹ ਇੰਸਟੀਚਿਊਟ ਮਾਰਚ 2028 ਵਿੱਚ ਮੁਕੰਮਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ 274.75 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ 300...
ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 5 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ...
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

Breaking News
ਚੰਡੀਗੜ੍ਹ, 5 ਮਾਰਚ, 2026:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ...
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 05 ਮਾਰਚ: ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ...