ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ
ਚੰਡੀਗੜ੍ਹ 2 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ ਏਜੰਸੀ ਨਾ ਰਹਿ ਕੇ ਪੂਰੀ ਤਰ੍ਹਾਂ ਨਾਲ ਭਾਜਪਾ ਦੀ ਸਹਿਯੋਗੀ ਪਾਰਟੀ ਬਣ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਸੀਨੀਅਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਲਈ ਕੇਂਦਰ ਸਰਕਾਰ ਲਗਾਤਾਰ ਗੰਦੀਆਂ ਰਾਜਨੀਤਿਕ ਸਾਜ਼ਿਸ਼ਾਂ ਰਚ ਰਹੀ ਹੈ। ਪੰਜਾਬ ਸਰਕਾਰ ਦਾ ਅਕਸ ਖਰਾਬ ਕਰਨ ਦੇ ਉਦੇਸ਼ ਨਾਲ ਵਾਰ-ਵਾਰ ਪੱਤਰ ਭੇਜਣ ਦਾ ਨਾਟਕ ਕੀਤਾ ਜਾ ਰਹਾ ਹੈ।
ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਲੰਘੀ 28 ਤਾਰੀਖ਼ ਨੂੰ ਪੰਜਾਬ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਨੇ ਈਡੀ ਨੂ...








