Monday, May 4
Shadow

Author: Harvinder Singh

ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

Local news
ਫਿਰੋਜ਼ਪੁਰ, 03 ਮਾਰਚ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਐਚਪੀਵੀ (ਹੂਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਸਬੰਧੀ ਆਯੋਜਿਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਅੰਦਰ ਬਣਨ ਵਾਲੇ 8 ਨਵੇਂ ਆਮ ਆਦਮੀ ਕਲੀਨਿਕ ਬਾਰੇ ਅਤੇ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ, ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ 14 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਤੋਂ ਬਚਾਅ ਲਈ ਐਚਪੀਵੀ ਵੈਕਸੀਨ ਲਗਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਟੀਕਾਕਰਨ ਮੁਹਿੰਮ 3 ਮਹੀਨੇ (90 ਦਿਨ) ਲਈ ਚਲਾਈ ਜਾਵੇਗੀ ਅਤੇ ਸਿਰਫ਼ ਉਹਨਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਈ ਜਾਵੇਗੀ ਜਿੱਥੇ ਕੋਲਡ ਚੇਨ ਪੌਇੰਟ, ਇੰਟਰਨੈਟ ਸੁਵਿਧਾ ਅਤੇ ਮਾਹਿਰ ਸਟਾਫ ਉਪਲਬਧ ...
ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ”ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ”: ਹਰਪ੍ਰੀਤ ਸਿੰਘ

ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ”ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ”: ਹਰਪ੍ਰੀਤ ਸਿੰਘ

Local news
 ਬਰਨਾਲਾ, 3 ਮਾਰਚ-              ਅੱਲ੍ਹੜ ਉਮਰ ਵਾਲਿਆਂ (ਟੀਨ ਏਜਰਜ਼) ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਛੁਕ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ 'ਜ਼ਿੰਦਗੀ ਜ਼ਿੰਦਾਬਾਦ' ਨਾਮ ਹੇਠ ਵਿਸ਼ੇਸ਼ ਪ੍ਰੋਜੈਕਟ ਚਲਾਇਆ ਜਾਵੇਗਾ ਜਿਸ ਤਹਿਤ ਕਾਲਜਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਟੀਮ ਤਿਆਰ ਕੀਤੀ ਜਾਵੇਗੀ ਜੋ ਕਿ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ।       ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀਸੀ ਹਾਲ ਵਿਚ 'ਜ਼ਿੰਦਗੀ ਜ਼ਿੰਦਾਬਾਦ' ਪ੍ਰੋਜੈਕਟ ਤਹਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਪੁਲਿਸ ਵਿਭਾਗ, ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਦਾ ਵੀ ਸਹਿਯੋਗ ਲਿਆ ਜਾਵੇਗਾ।      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕਾਲਜਾਂ ਤੇ ਯੂਥ ਕਲੱਬਾਂ ਵਿਚੋਂ "ਜ਼ਿੰਦਗੀ ਦੇ ਮਾਰਗਰਸ਼ਕਾਂ" ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਉਹਨਾਂ ਯੂਥ ਸੇਵਾਵਾਂ ਵਿਭਾਗ ਨੂੰ ਯੂਥ ਕਲੱਬਾਂ ਦੇ ਵੇਰਵੇ ਦੇਣ ਅਤੇ ਕਾਲਜਾਂ ਦ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ, 03 ਮਾਰਚ- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।  ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ...
ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

Punjab News
ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

Punjab News
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਗੁਰੂ ਨਗਰੀ ਦੀ ਪਵਿੱਤਰਤਾ, ਸਫਾਈ ਅਤੇ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਹੈ। ਇਹ ਅਭਿਆਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੇ ਖੇਤਰ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਲੋਕ-ਭਲਾਈ ਨੂੰ ਮਜ਼ਬੂਤ ਕੀਤਾ ਹੈ।     ਇਹ ਮੁਹਿੰਮ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇੱਥੇ ਸਫਾਈ ਅਤੇ ਆਸ-ਪਾਸ ਦੇ ਇਲਾਕੇ ਨੂੰ ਸੁਚੱਜਾ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾ...
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

Punjab News
ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ...
मुख्यमंत्री ने केंद्रीय वित्त मंत्री से की भेंट, स्पेशल सेंट्रल असिस्टेंस के तहत वित्तीय पैकेज प्रदान करने का किया आग्रह

मुख्यमंत्री ने केंद्रीय वित्त मंत्री से की भेंट, स्पेशल सेंट्रल असिस्टेंस के तहत वित्तीय पैकेज प्रदान करने का किया आग्रह

Himachal
मुख्यमंत्री ठाकुर सुखविन्द्र सिंह सुक्खू ने आज नई दिल्ली में केंद्रीय वित्त मंत्री निर्मला सीतारमण से शिष्टाचार भेंट कर वित्त वर्ष 2026-27 के राजस्व घाटे की प्रतिपूर्ति करने के लिए स्पेशल सेंट्रल असिस्टेंस के तहत एक वित्तीय पैकेज प्रदान करने का आग्रह किया। मुख्यमंत्री ने केंद्रीय वित्त मंत्री को बताया कि राजस्व घाटा अनुदान (आरडीजी) बंद करने से राज्य की वित्तीय स्थिति पर प्रतिकूल प्रभाव पड़ा है। उन्होंने कहा कि हिमाचल प्रदेश की तुलना उन दूसरे राज्यों से नहीं की जा सकती जिनका आरडीजी बंद कर दिया गया है। बड़े राज्य आरडीजी बंद होने से उत्पन्न स्थितियों का सामना कर सकते हैं लेकिन हिमाचल प्रदेश की अर्थव्यवस्था इस स्थिति का सामना करने के लिए तैयार नहीं है। सभी राज्यों को एक ही पैमाने पर आंकना सही नहीं है। उन्होंने कहा कि नागालैंड के बाद राज्य को आरडीजी का योगदान के रूप में लगभग 12.7 प्रतिशत प्राप्...
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

Punjab News
ਹੁਸ਼ਿਆਰਪੁਰ, 2 ਮਾਰਚ : ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ...
ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

Punjab News
ਮਲੋਟ, 02 ਮਾਰਚ: ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ  ਕੌਰ  ਨੇ  ਬੀਤੇ ਦਿਨੀਂ ਸ਼ੁਰੂਆਤ  ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ  ਕਰੀਬ  ਬੌਕਸਿੰਗ  ਖਿਡਾਰਨਾਂ  ਨੇ ਭਾਗ  ਲਿਆ  ਕੈਬਨਿਟ  ਮੰਤਰੀ  ਨੇ  ਇਸ ਚੈਂਪੀਅਨਸ਼ਿਪ  ਦੀ  ਸ਼ੁਰੂਆਤ  ਕਰਾਉਂਦੇ  ਹੋਏ  ਮੀਡੀਆ  ਨਾਲ ਗੱਲਬਾਤ  ਕਰਦੇ  ਕਿਹਾ  ਕੇ ਪੰਜਾਬ ਸਰਕਾਰ  ਦਾ  ਮੁੱਖ  ਟੀਚਾ ਹੈ  ਕਿ  ਨੌਜਵਾਨਾਂ ਨੂੰ ਖੇਡਾਂ  ਪ੍ਰਤੀ ਉਤਸ਼ਾਹਿਤ  ਕੀਤਾ  ਜਾਵੇ  ਅਤੇ  ਪਹਿਲੀ ਵਾਰ  ਪੰਜਾਬ  ਲੈਵਲ  ਦੀ  ਲੜਕੀਆਂ  ਦੀ  ਬੌਕਸਿੰਗ  ਚੈਂਪੀਅਨਸ਼ਿਪ  ਕਰਵਾਈ  ਜਾ  ਰਹੀ ਹੈ।  ਉਨ੍ਹਾਂ ਕਿਹਾ ਕਿ ਆਉਣ  ਵਾਲੇ  ਸਮੇਂ  ਵਿਚ ਖੇਡਾਂ  ਨੂੰ  ਹੋਰ  ਪ੍ਰਫੁੱਲਿਤ&nb...
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

Punjab Politics
ਚੰਡੀਗੜ੍ਹ, 2 ਮਾਰਚ 2026- ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੇ ਵਿਰੁੱਧ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ ਜਿਸਦੀ ਦੁਨੀਆ ਵਿੱਚ ਕਿਤੇ ਵੀ ਮਿਸਾਲ ਨਹੀਂ ਮਿਲਦੀ। ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਇਸ ਮੁਹਿੰਮ ਨੂੰ ਇੱਕ ਇਤਿਹਾਸਕ ਅਤੇ ਜਨਤਕ ਅੰਦੋਲਨ ਕਰਾਰ ਦਿੱਤਾ, ਜਿਸ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਸੰਗਠਿਤ ਅਤੇ ਨਤੀਜਾ-ਮੁਖੀ ਮਿਸ਼ਨ ਵਿੱਚ ਬਦਲ ਦਿੱਤਾ ਹੈ। ਆਪ ਪੰਜਾਬ ਦੇ ਰਾਜ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ।ਨਸ਼ਾਖੋਰੀ ਇੱਕ ਵਿਸ਼ਵਵਿਆਪੀ ਖ਼ਤਰਾ ਹੈ। ਅਸੀਂ ਮੈਕਸੀਕੋ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਹਾਲਾਤ ਦੇਖ ਰਹੇ ਹਾਂ, ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਵੱਡੀ ਬਰਾਮਦਗੀ ਦੀਆਂ ਖ਼ਬਰਾਂ ਹਨ। ਪਰ ਕੋਈ ਵੀ ਸੂਬਾ ਜਾਂ ਦੇਸ਼ ਇਸ ਲੜਾਈ ਨੂੰ ਪੰਜਾਬ ਵਾਂਗ ਯੋਜਨਾਬੱਧ ਤਰੀਕੇ ਨਾਲ ਨਹੀਂ ਲੜ ਰਿਹਾ। ਪਿਛਲੇ ਇੱਕ ਸਾਲ ਦੇ ਅਧਿਕ...