ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਫਰਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ,
ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋ...








