‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ 2026 ਤੱਕ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 26 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਇਸ ਸਾਲ 7 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਾਰ ਟੈਨਿਸ ਕ੍ਰਿਕਟ ਨੂੰ ਵੀ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ 29 ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆ...








