Monday, May 4
Shadow

Author: Harvinder Singh

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

Breaking News
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਮ ਆਦਮੀ ਪਾਰਟੀ' ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂਗ ਬਿਖਰ...
ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

Breaking News
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ। ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ...
ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

Punjab Politics
ਚੰਡੀਗੜ੍ਹ, 27 ਫਰਵਰੀ 2026- ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ "ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ" ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ...
ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

Local news
ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮੈਂਬਰ ਨੂੰ ਲੋਕ ਭਲਾਈ ਦੇ ਕੰਮ ਲਈ ਉਨ੍ਹਾਂ ਦੀ ਜਰੂਰਤ ਹੋਵੇਗੀ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨੂੰ ਮਿਲਣ ਉਹ ਲੋਕਾਂ ਦੀ ਸੇਵਾ ਵੇਲੇ ਦ...
ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

Local news
ਮਾਲੇਰਕੋਟਲਾ, 27 ਫਰਵਰੀ:                  ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।                 ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨਾਂ ਲਈ ਤਿਆਰ ਕੀਤੀ ‘ਸਕਸ਼ਮ ਐਪ’ਬਾਰੇ ਵਿਆਪਕ ਜਾਗਰੂਕਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਦਿਵਿਆਂਗ ਵੋਟਰ ਆਪਣੀ ਰਜਿਸਟ੍ਰੇਸ਼ਨ ਅਤੇ ਵੋਟ ਵਿੱਚ ਸੋਧ...
ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

Local news
ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਵਿੱਚ ਸਿਹਤ ਵਿਭਾਗ ਵਲੋ ਲਗਾਏ ਗਏ ਮੇਗਾ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਤੋ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪੁੱਜੀ ਜਿਨ੍ਹਾਂ ਵਲੋ ਲੋਕਾਂ ਦੀ ਸਿਹਤ ਸੰਬੰਧੀ ਜਾਂਚ ਕਰ ਦਵਾਈਆਂ ਦਿਤੀਆਂ ਗਈਆਂ।              ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਪਿੰਡ ਵਾਸੀਆਂ ਦੇ ਲੈਬ ਟੈਸਟ ਕੀਤੇ ਵੀ ਗਏ। ਦੁਪਹਿਰ ਤੱਕ 50 ਦੇ ਕਰੀਬ ਕੀਤੇ ਗਏ ਲੈਬ ਟੈਸਟਾਂ ਚੋਂ ਸਿਰਫ਼ 4 ਟੈਸਟਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਨਮੂਨੇ ਲੈ ਜਾ...
ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

Local news
ਭਾਰਤ ਵਿੱਚ ਦਹਾਕਿਆਂ ਤੋਂ ਚੱਲ ਰਹੀ Communist Party of India-Maoist (CPI-Maoist) ਬਗਾਵਤ, ਜਿਸਨੂੰ ਕਦੇ ਦੇਸ਼ ਦੀ “ਸਭ ਤੋਂ ਵੱਡੀ ਅੰਦਰੂਨੀ ਸੁਰੱਖਿਆ ਚੁਣੌਤੀ” ਕਿਹਾ ਜਾਂਦਾ ਸੀ, ਹੁਣ ਇੱਕ ਇਤਿਹਾਸਕ ਮੋੜ ‘ਤੇ ਪਹੁੰਚ ਗਈ ਹੈ। 22 ਫਰਵਰੀ 2026 ਨੂੰ ਥਿੱਪਰੀ ਤਿਰੁਪਤੀ ਉਰਫ਼ ਦੇਵਜੀ ਉਰਫ਼ ਦੇਵੁਜੀ ਉਰਫ਼ ਦੇਓਜੀ ਉਰਫ਼ ਸੰਜੀਵ ਉਰਫ਼ ਸੰਜੀਵ ਉਰਫ਼ ਚੇਤਨ ਉਰਫ਼ ਰਮੇਸ਼ ਉਰਫ਼ ਕੁੰਮਾ ਉਰਫ਼ ਸ਼ੰਕਰ ਉਰਫ਼ ਸ਼ੇਸ਼ੂ ਉਰਫ਼ ਜਗਨ ਉਰਫ਼ ਸੁਧਰਸ਼ਨ ਉਰਫ਼ ਦੇਵੰਨਾ (60), ਜੋ ਕਿ CPI-ਮਾਓਵਾਦੀ ਦਾ ਜਨਰਲ ਸਕੱਤਰ, ਰਣਨੀਤਿਕਾਰ ਅਤੇ ਸੈਂਟਰਲ ਮਿਲਟਰੀ ਕਮਿਸ਼ਨ (CMC) ਦਾ ਮੁਖੀ ਸੀ, ਨੇ ਤੇਲੰਗਾਨਾ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਉਸਦਾ ਸਰੰਡਰ ਦਹਾਕਿਆਂ ਵਿੱਚ ਇਸ ਬਗਾਵਤ ਲਈ ਸਭ ਤੋਂ ਵੱਡੇ ਝਟਕਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਵੱਖ-ਵੱਖ ਰਿਪੋਰਟਾਂ ਅਨੁਸਾਰ, ਦੇਵਜੀ ਅਤੇ ਮੱਲਾ ਰਾਜੀ ਰੈੱਡੀ ਉਰਫ਼ ਸੰਗਰਾਮ (76), ਜੋ ਕਿ ‘ਸੈਂਟਰਲ ਕਮੇਟੀ (CC)’ ਅਤੇ ‘ਪੋਲਿਟਬਿਊਰੋ’ ਦੇ ਮੈਂਬਰ ਸਨ, ਨੇ 21 ਕੈਡਰਾਂ ਸਮੇਤ ਤੇਲੰਗਾਨਾ ਪੁਲਿਸ ਦੇ ਸਪੈਸ਼ਲ ਇੰਟੈਲੀਜੈਂਸ ਬਿਊਰੋ (SIB) ਅੱਗੇ ਸਰੰਡਰ ਕੀਤਾ। ਦੇਵਜੀ ਦਾ ...
ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

Local news
ਬਰਨਾਲਾ/ ਧਨੌਲਾ, 27 ਫਰਵਰੀ-       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ।         ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਤੋਂ ਬੁੱਗਰਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕਿਹਾ ਕਿ ਅੱਜ ਕਰੀਬ ਪੌਣੇ 19 ਕਰੋੜ ਰੁਪਏ ਦੀ ਲਾਗਤ ਨਾਲ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਲਾਕੇ ਦੀਆਂ ਪੁਰਾਣੀਆਂ 10 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਵੇਲੇ ਇਨ੍ਹਾਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਮਾਨ ਸਰਕਾਰ ਵਲੋਂ 18 ਫੁੱਟੀਆਂ ਕੀਤੀਆਂ ਜਾ ਰਹੀਆਂ ਹਨ।ਉ...
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab News
ਬਰਨਾਲਾ, 27 ਫਰਵਰੀ- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ।ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 27 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ...