Monday, November 2
Shadow

Author: Harvinder Singh

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

Breaking News
ਚੰਡੀਗੜ੍ਹ; 1 ਅਗਸਤ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ ਕੇਵਲ 700 ਗ੍ਰਾਮ ਵਜ਼ਨ ਵਾਲੀ ਇਸ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ 50 ਦਿਨਾਂ ਤੱਕ ਵਿਸ਼ੇਸ਼ ਇਲਾਜ ਦਿੱਤਾ ਗਿਆ। ਲਗਭਗ 3 ਲੱਖ ਰੁਪਏ ਦੀ ਲਾਗਤ ਵਾਲਾ ਸਾਰਾ ਇਲਾਜ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਅਤੇ ਇਲਾਜ ਲਈ ਪੈਸੇ ਇਕੱਠੇ ਕਰਨ ਵਿੱਚੋਂ ਚੋਣ ਕਰਨ ਦੀ ਲੋਡ਼ ਨਹੀਂ  । ਹਰ ਮਾਂ ਸੁਰੱਖਿਅਤ ਜਣੇਪੇ ਦੀ ਹੱਕਦਾਰ ਹੈ ਅਤੇ ਹਰ...
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ...
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਗਸਤ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ 'ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ 'ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱਚ 1...
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

Breaking News
ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ...
ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

Punjab News
ਹੁਸ਼ਿਆਰਪੁਰ, 31 ਜੁਲਾਈ: ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਸ਼ਾਮ ਚੁਰਾਸੀ ਹਲਕੇ ਦੀਆਂ ਨਵ-ਨਿਯੁਕਤ 28 ਆਂਗਣਵਾੜੀ ਵਰਕਰਾਂ ਅਤੇ 48 ਹੈਲਪਰਾਂ ਨੂੰ ਅੱਜ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ।ਨਿਯੁਕਤੀ ਪੱਤਰ ਸੌਂਪਣ ਵੇਲੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨਾਲ ਜੁੜੀ ਸਰਕਾਰੀ ਵਿਵਸਥਾ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਨਾ ਸਿਰਫ਼ ਬਾਲ ਵਿਕਾਸ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਹੋਣਗੀਆਂ, ਸਗੋਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਵੀ ਹੋਰ ਬਿਹਤਰ ਢੰਗ ਨਾਲ ਪਹੁੰਚੇਗਾ। ਕੈਬਨਿਟ ...
ਮਾਨਸਿਕ ਸਿਹਤ ਮਾਹਿਰਾਂ  ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ; ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

ਮਾਨਸਿਕ ਸਿਹਤ ਮਾਹਿਰਾਂ  ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ; ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

Punjab News
ਚੰਡੀਗੜ੍ਹ, 31 ਜੁਲਾਈ 2026 ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋਜ਼ ਇਸ ਵੇਲੇ ਪੰਜਾਬ ਭਰ ਵਿੱਚ ਕੰਮ ਕਰ ਰਹੇ ਹਨ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਐਲਐਮਐਚਪੀ ਫੈਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ-ਕੇਂਦਰਿਤ ਅਤੇ ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੂਬੇ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਮੁੜ ਵਸੇਬਾ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮੁੱਖ ਅਧਾਰ ਬਣਿਆ ਰਹੇ। ਹੁਣ ਪੰਜਾਬ ਸਰਕਾਰ ਇਸ ਪ੍ਰੋਗਰਾਮ ਦੇ ਦੂਜੇ ਬ...
ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 31 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।" ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਕੀਮ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

Punjab News
ਚੰਡੀਗੜ੍ਹ, 31 ਜੁਲਾਈ: ਜਨਤਕ ਸਿਹਤ ਦੀ ਰੱਖਿਆ ਕਰਨ ਅਤੇ ਵਾਤਾਵਰਣ ਨਿਯਮਾਂ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ "ਘਰੇਲੂ ਅਤੇ ਸਜਾਵਟੀ ਪੇਂਟ ਨਿਯਮਾਂ, 2016 ਵਿੱਚ ਲੈੱਡ ਸਮੱਗਰੀ ਦੇ ਨਿਯਮ" ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇੱਕ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਵਿੱਚ ਸਾਰੇ ਸਬੰਧਤ ਫੀਲਡ ਦਫਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਸਹਿਮਤੀ ਪ੍ਰਕਿਰਿਆ ਵਿੱਚ ਲੈੱਡ ਸਮੱਗਰੀ ਦੀ ਪਾਲਣਾ ਨਾਲ ਸਬੰਧਤ ਵਿਸ਼ੇਸ਼ ਸ਼ਰਤਾਂ ਨੂੰ ਸ਼ਾਮਲ ਕਰਨ ਦੀ ਲੋੜ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੁਆਰਾ ਸੂਚਿਤ ਕੀਤੇ ਗਏ ਇਹ ਨਿਯਮ 90 ਪਾਰਟਸ ਪ੍ਰਤੀ ਮਿਲੀਅਨ ਤੋਂ ਵੱਧ ਲੈੱਡ ਵਾਲੇ ਘਰੇਲੂ ਅਤੇ ਸਜਾਵਟੀ ਪੇਂਟਾਂ ਦੇ ਨਿਰਮਾਣ, ਵਪਾਰ, ਆਯਾਤ ਅਤੇ ਨਿਰਯਾਤ 'ਤੇ ਪਾਬੰਦੀ ਲਗਾਉਂਦੇ ਹਨ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੀ ਦੇਸ਼ ਭਰ ਵਿੱਚ ਪ੍ਰਭਾਵਸ਼ਾਲੀ ਲਾਗੂ ਕਰਨ ਦੀ ਸਹੂਲਤ ਲਈ ਪਾਲਣਾ ਅਤੇ ਟੈਸਟਿੰਗ ਪ੍ਰਕਿਰਿਆਵਾਂ ਨਿਰਧਾਰਤ ਕੀਤੀਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਜਾਰੀ ਕੀਤੇ ਗਏ ਨਿਰਦੇ...
ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

Breaking News
*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ। ਇਸ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਿਆਂ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੀ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕ...
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ; 31 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ। ਇਸ ਨਾਲ ਹਰਿਆਣਾ ਦੇ ਸੰਗਠਿਤ ਨਕਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪੰਜਾਬ ‘ਤੇ ਲੱਗੇ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਰੈਕੇਟ ਨੂੰ ਸਾਲਾਂ ਤੋਂ ਵਧਣ-ਫੁੱਲਣ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਨੇ "ਉੱਡਦਾ ਪੰਜਾਬ" ਨੂੰ "ਪੜ੍ਹਦਾ ਪੰਜਾਬ" ਵਿੱਚ ਬਦਲ ਦਿੱਤਾ ਹੈ। ਅੱਜ ਇੱਥੇ ਪੇਡਾ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਪਾਰਦਰਸ...