Monday, November 2
Shadow

Author: Harvinder Singh

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੀ.ਐੱਸ.ਐੱਨ.ਐੱਲ. ਪਾਰਕ (ਸਿਟੀ ਪਾਰਕ) ਨੂੰ ਦਿਵਿਆਂਗ ਫਰੈਂਡਲੀ ਪਾਰਕ ਵਜੋਂ ਵਿਕਸਤ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੀ.ਐੱਸ.ਐੱਨ.ਐੱਲ. ਪਾਰਕ (ਸਿਟੀ ਪਾਰਕ) ਨੂੰ ਦਿਵਿਆਂਗ ਫਰੈਂਡਲੀ ਪਾਰਕ ਵਜੋਂ ਵਿਕਸਤ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ

Punjab News
ਸੰਗਰੂਰ, 31 ਜੁਲਾਈ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਬੀ.ਐੱਸ.ਐੱਨ.ਐੱਲ. ਪਾਰਕ (ਸਿਟੀ ਪਾਰਕ), ਸੰਗਰੂਰ ਵਿਖੇ ਲਗਭਗ 1.50 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਸਰਬਪੱਖੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਪਾਰਕ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਦਿਵਿਆਂਗ ਫਰੈਂਡਲੀ ਪਾਰਕ ਵਜੋਂ ਵਿਕਸਤ ਕੀਤਾ ਜਾਵੇਗਾ, ਤਾਂ ਜੋ ਹਰ ਵਰਗ ਦੇ ਲੋਕ, ਖਾਸ ਕਰਕੇ ਦਿਵਿਆਂਗਜਨ, ਇਸ ਪਾਰਕ ਦੀਆਂ ਸਹੂਲਤਾਂ ਦਾ ਬਿਨਾਂ ਕਿਸੇ ਰੁਕਾਵਟ ਦੇ ਲਾਭ ਲੈ ਸਕਣ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹਾ ਬੁਨਿਆਦੀ ਢਾਂਚਾ ਵਿਕਸਤ ਕਰ ਰਹੀ ਹੈ, ਜਿਸ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਬਰਾਬਰ ਪਹੁੰਚੇ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਲਈ ਸੁਰੱਖਿਅਤ ਜਨਤਕ ਥਾਵਾਂ ਦਾ ਨਿਰਮਾਣ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਹ ਪ੍ਰੋਜੈਕਟ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਵਿਧਾਇਕ ਭਰਾਜ ਨੇ ਕਿਹਾ ਕਿ ਬੀ.ਐੱਸ.ਐੱਨ.ਐੱਲ. ਪ...
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼...
ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਸਾਡੇ ਪ੍ਰਧਾਨ ਮੰਤਰੀ ਬੱਚਿਆਂ ‘ਤੇ ਐਫਆਈਆਰ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ- ਕੇਜਰੀਵਾਲ

ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਸਾਡੇ ਪ੍ਰਧਾਨ ਮੰਤਰੀ ਬੱਚਿਆਂ ‘ਤੇ ਐਫਆਈਆਰ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ- ਕੇਜਰੀਵਾਲ

Punjab News
ਨਵੀਂ ਦਿੱਲੀ, 30 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਦਾ ਮਜ਼ਾਕ ਉਡਾਉਣ 'ਤੇ ਵਿਦਿਆਰਥੀਆਂ ਖਿਲਾਫ ਹੋ ਰਹੀ ਪੁਲਿਸ ਕਾਰਵਾਈ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਪ੍ਰਧਾਨ ਮੰਤਰੀ ਛੋਟੇ-ਛੋਟੇ ਬੱਚਿਆਂ 'ਤੇ ਐਫਆਈਆਰ ਦਰਜ ਕਰਵਾਉਣ 'ਚ ਰੁੱਝੇ ਹੋਏ ਹਨ। ਸਾਡੇ ਪ੍ਰਧਾਨ ਮੰਤਰੀ ਐਮਪੀ-ਐਮਐਲਏ ਖਰੀਦਣ, ਪਾਰਟੀਆਂ ਤੋੜਨ ਅਤੇ ਲੋਕਾਂ ਦੀਆਂ ਵੋਟਾਂ ਕੱਟਣ ਤੇ ਫਰਜ਼ੀ ਵੋਟਾਂ ਜੋੜਨ 'ਚ ਲੱਗੇ ਹੋਏ ਹਨ। ਇਸ ਲਈ ਹੁਣ ਸਾਡੇ ਦੇਸ਼ ਨੂੰ ਇੱਕ ਦੂਰਅੰਦੇਸ਼ ਅਤੇ ਵੱਡੀ ਸੋਚ ਵਾਲੇ ਪ੍ਰਧਾਨ ਮੰਤਰੀ ਦੀ ਲੋੜ ਹੈ। ਵੀਰਵਾਰ ਨੂੰ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੱਕ ਪਾਸੇ ਚੀਨ ਆਰਟੀਫਿਸ਼ੀਅਲ ਸਨ (ਬਣਾਉਟੀ ਸੂਰਜ) ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਉਨ੍ਹਾਂ ਛੋਟੇ-ਛੋਟੇ ਬੱਚਿਆਂ 'ਤੇ ਐਫਆਈਆਰਯ ਦਰਜ ਕਰਵਾਉਣ 'ਚ ਰੁੱਝੇ ਹੋਏ ਹਨ, ਜਿਨ੍ਹਾਂ ਨੇ...
ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

Punjab News
*ਚੰਡੀਗੜ੍ਹ, 30 ਜੁਲਾਈ 2026* ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋ ਇਸ ਵੇਲੇ ਪੰਜਾਬ ਭਰ ਵਿੱਚ ਕੰਮ ਕਰ ਰਹੇ ਹਨ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਐਲਐਮਐਚਪੀ ਫੈਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ-ਕੇਂਦਰਿਤ ਅਤੇ ਭਾਈਚਾਰਾ-ਕੇਂਦਰਿਤ ਪਹੁੰਚ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੂਬੇ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਰਿਹੈਬਿਲੀਟੇਸ਼ਨ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮੁੱਖ ਅਧਾਰ ਬਣਿਆ ਰਹੇ। ਹੁਣ ਪੰਜਾਬ ਸਰਕਾਰ ਇਸ ਪ੍ਰੋਗਰਾਮ ਦ...
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਹਾਲੀ (ਐਸ.ਏ.ਐਸ. ਨਗਰ), 30 ਜੁਲਾਈ- ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ। 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਵੇਗੀ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਵਿੱਚ ਸ਼ਰਧਾਲੂਆਂ ਨੂੰ ਘਰੋਂ ਲੈ ਕੇ ਜਾਣ, ਰਹਿਣ, ਖਾਣ-ਪੀਣ ਅਤੇ ਵਾਪਸੀ ਦੀ ਯਾਤਰਾ ਦਾ ਖ਼ਰਚਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਿਆਰ ਅਤੇ ਏਕਤਾ ਹੈ, ਉੱਥੇ ਹੀ ਫੁੱਟਪਾਊ ਤਾਕਤਾਂ ਵੱਲੋਂ ਨਫ਼ਰਤ ਦ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ

Punjab News
ਫ਼ਰੀਦਕੋਟ, 30 ਜੁਲਾਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚਹਿਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ, ਮੁਫ਼ਤ ਜਾਂਚਾਂ, ਲੋੜੀਂਦੀਆਂ ਦਵਾਈਆਂ ਅਤੇ ਡਾਕਟਰੀ ਸਲਾਹ ਮਿਲ ਰਹੀ ਹੈ, ਜਿਸ ਨਾਲ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚਹਿਲ ਵਿੱਚ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। 42 ਤੋਂ ਵੱਧ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ 48 ਘੰਟੇ ਦੇ ਵਿੱਚ ਵਿੱਚ ਰਿਪੋਰਟ ਆ ਜਾਵੇਗੀ।...
ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

Breaking News
*ਚੰਡੀਗੜ੍ਹ, 30 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਬੇਅਦਬੀ ਵਿਰੋਧੀ ਕਾਨੂੰਨ ਸਿਰਫ਼ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹੈ ਜੋ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਸਿੱਖ ਧਾਰਮਿਕ ਮਾਮਲਿਆਂ, ਸਿੱਖ ਰਹਿਤ ਮਰਿਆਦਾ, ਜਾਂ ਧਾਰਮਿਕ ਸੰਸਥਾਵਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਕਾਨੂੰਨ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਜਵਾਬ ਵਿੱਚ ਲੈ ਕੇ ਆਈ ਹੈ, ਤਾਂ ਜੋ ਬੇਅਦਬੀ ਦੀਆਂ ਬਾਰ-ਬਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਤਿਆਰ ਕੀਤਾ ਜਾ ਸਕੇ ਅਤੇ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕੀਤੇ ਜਾਣ ਤੋਂ ਬਾਅਦ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਕੁ...
ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

Punjab News
ਹੁਸ਼ਿਆਰਪੁਰ, 30 ਜੁਲਾਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡ ਬਸੀ ਪੁਰਾਣੀ ਵਿੱਚਕਰਵਾਏ ਇੱਕ ਸਾਂਝੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਿੱਧੇ ਤੌਰ 'ਤੇ ਪਹੁੰਚਾਇਆ ਜਾ ਸਕੇ।ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹੁਣ ਅਜਿਹੇ ਲੋੜਵੰਦ ਪਰਿਵਾਰ, ਜਿਨ੍ਹਾਂ ਦੇ ਹੁਣ ਤੱਕ ਰਾਸ਼ਨ ਕਾਰਡ ਨਹੀਂ ਬਣ ਸਕੇ, ਉਨ੍ਹਾਂ ਦੇ ਵੀ ਕਾਰਡ ਪਹਿਲ ਦੇ ਆਧਾਰ 'ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਤੱਕ ਬਿਨਾਂ ਕਿਸੇ...
ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

Punjab News
ਚੰਡੀਗੜ੍ਹ, 30 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 191ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 611 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 191ਵੇਂ ਦਿਨ, ਪੁਲਿਸ ਟੀਮਾਂ ਨੇ 12 ਹਥਿਆਰਾਂ ਸਮੇਤ 310 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,514 ਹੋ ਗਈਆਂ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗ...
ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

Punjab News
ਚੰਡੀਗੜ੍ਹ, 30 ਜੁਲਾਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਾਥ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ, ਪੂਰੀ ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਵਿਭਾਗ ਲਈ ਇੱਕ ਬੇਸ਼ਕੀਮਤੀ ਸਾਬਤ ਹੋਏ ਹਨ। ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਅਮਨਜੋਤ ਸਿੰਘ ਨੇ ਸ਼੍ਰੀਮਤੀ ਨੇਹਰਾ ਨੂੰ ਨਵੇਂ ਲੋਕ ਸੰਪਰਕ ਅਧਿਕਾਰੀਆਂ ਲਈ ਇੱਕ ਪ੍ਰੇਰਣਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ 'ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਫ਼ਸਰ...