ਸੰਗਰੂਰ ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਦੋਸ਼ੀ ਕਾਬੂ
ਸੰਗਰੂਰ, 26 ਫਰਵਰੀ:-ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ) ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਦੇ ਖੇਤਰਵਿੱਚ ਹੋਏ ਅੰਨੇ ਕਤਲ ਨੂੰ 12 ਘੰਟਿਆਂ ਅੰਦਰ ਟਰੇਸ ਕਰਕੇ 04 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ 01 ਦੇਸੀ ਪਿਸਤੌਲ 32 ਬੋਰ (ਮੈਗਜੀਨ ਵਾਲਾ), 01 ਦੇਸੀ ਪਿਸਤੌਲ (ਕੱਟਾ) ਸਮੇਤ 01 ਖੋਲ 315 ਬੋਰ ਅਤੇ ਆਲਟੋ ਕਾਰ ਬਰਾਮਦ ਕਰਵਾਈ ਗਈ।
ਸ੍ਰੀ ਸਰਤਾਜ ਸਿੰਘ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 17/18.02.2026 ਦੀ ਰਾਤ ਨੂੰ ਪਿੰਡ ਲਹਿਲ ਕਲਾਂ ਵਿਖੇ ਦੋ ਨਾਮਲੂਮ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਗੁਰਪ੍ਰੀਤ ਸਿੰਘ ਉਰਫ ਬੱਬੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ 'ਤੇ ਮੁਕੱਦਮਾ ਨੰਬਰ 45 ਮਿਤੀ 18.02.2026 ਅ/ਧ 103(1), 3(5) ਬੀਐਨਐਸ ਥਾਣਾ ਲਹਿਰਾ ਬਰਖਿਲਾਫ ਨਾਮਲੂਮ ਵਿਅਕਤੀ/ਵਿਅਕਤੀਆ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।
ਮੁਕੱਦਮਾ ਨੂੰ ਟਰੇਸ ਕਰਨ ਲਈ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (...








