Monday, May 4
Shadow

Author: Harvinder Singh

ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

Local news
ਫਰੀਦਕੋਟ 26 ਫਰਵਰੀ () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸਾ ਨਿਰਦੇਸਾ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਦੁਆਰੇਆਣਾ ਵਿਖੇ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਦਿਆ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ , ਜਿਸ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਸਰੋਂ ਦੀ ਫਸਲ ਵੱਲ ਵਾਧਾ ਕਰਨ ਲਈ ਕਿਹਾ ਕਿ ਕਿਸਾਨ ਫਸਲੀ ਚੱਕਰ ਵਿਚੋ ਨਿਕਲ ਕੇ ਤੇਲਬੀਜ ਫਸਲਾਂ ਦੀ ਖੇਤੀ ਵੀ ਕਰਨ ਤਾਂ ਜੋਂ ਬਜਾਰਾਂ ਵਿੱਚ ਮਿਲ ਰਹੇ ਨਕਲੀ ਤੇਲਾਂ ਤੋ ਬਚਿਆ ਜਾ ਸਕੇ, ਇਸ ਕੈਂਪ ਵਿੱਚ ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਤੇ ਬੇਲੋੜੇ ਖਰਚੇ ਨਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫਸਲ ਤੇ ਘੱਟ ਖਾਦ ਤੇ ਕੀਟਨਾਸ਼ਕ ਵਰਤਣ ਜਿਸ ਨਾਲ ਖਰਚਾ ਵੀ ਘੱਟ ਹੋਵੇਗਾ ਤੇ ਮੁਨਾਫਾ ਵਧੇਗਾ ਤੇ ਇਨਸਾਨੀ ਜੀਵਨ ਲਈ ਵੀ ਚੰਗਾ ਹੋਵੇਗਾ, ਕੈਂਪ ਦੌਰਾਨ ਡਾ. ਨਵਪ੍ਰੀਤ ਸਿੰਘ ਵੱਲੋ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਲਈ ਕਿਹਾ ਕਿ ਕਿਸਾਨ ਆਪਣੇ ...
ਭਲਕੇ ਹੋਵੇਗਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੁਣੇ ਮੈਂਬਰਾਂ ਦੀ ਸਹੁੰ ਚੁੱਕ ਸਮਾਗਮ

ਭਲਕੇ ਹੋਵੇਗਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੁਣੇ ਮੈਂਬਰਾਂ ਦੀ ਸਹੁੰ ਚੁੱਕ ਸਮਾਗਮ

Local news
ਮਾਲੇਰਕੋਟਲਾ, 26 ਫਰਵਰੀ:-                                ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ, ਵਿਕਾਸ ਅਤੇ ਪੰਚਾਇਤ ਵਿਭਾਗ, ਮੋਹਾਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਨਵ-ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 4:30 ਵਜੇ ਸਥਾਨਕ ਉਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਹੁੰ ਚੁੱਕ ਸਮਾਮਗ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਜਾਵੇਗੀ।                               ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹਾ ਪੱਧਰ ’ਤੇ ਚੁਣੇ ਗਏ ਮੈਂਬਰਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਹੁੰ ਚੁਕਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਲੋਕਾਂ ਦੁਆਰਾ ਚੁਣੇ ਗਏ ਜੇਤੂ ਜ਼ਿਲਾ ਪ੍ਰੀਸ਼ਦ ਅ...
ਸੰਗਰੂਰ ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਦੋਸ਼ੀ ਕਾਬੂ

ਸੰਗਰੂਰ ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਦੋਸ਼ੀ ਕਾਬੂ

Crime News, Punjab News
ਸੰਗਰੂਰ, 26 ਫਰਵਰੀ:-ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ) ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਦੇ ਖੇਤਰਵਿੱਚ ਹੋਏ ਅੰਨੇ ਕਤਲ ਨੂੰ 12 ਘੰਟਿਆਂ ਅੰਦਰ ਟਰੇਸ ਕਰਕੇ 04 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ 01 ਦੇਸੀ ਪਿਸਤੌਲ 32 ਬੋਰ (ਮੈਗਜੀਨ ਵਾਲਾ), 01 ਦੇਸੀ ਪਿਸਤੌਲ (ਕੱਟਾ) ਸਮੇਤ 01 ਖੋਲ 315 ਬੋਰ ਅਤੇ ਆਲਟੋ ਕਾਰ ਬਰਾਮਦ ਕਰਵਾਈ ਗਈ। ਸ੍ਰੀ ਸਰਤਾਜ ਸਿੰਘ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 17/18.02.2026 ਦੀ ਰਾਤ ਨੂੰ ਪਿੰਡ ਲਹਿਲ ਕਲਾਂ ਵਿਖੇ ਦੋ ਨਾਮਲੂਮ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਗੁਰਪ੍ਰੀਤ ਸਿੰਘ ਉਰਫ ਬੱਬੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ 'ਤੇ ਮੁਕੱਦਮਾ ਨੰਬਰ 45 ਮਿਤੀ 18.02.2026 ਅ/ਧ 103(1), 3(5) ਬੀਐਨਐਸ ਥਾਣਾ ਲਹਿਰਾ ਬਰਖਿਲਾਫ ਨਾਮਲੂਮ ਵਿਅਕਤੀ/ਵਿਅਕਤੀਆ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਮੁਕੱਦਮਾ ਨੂੰ ਟਰੇਸ ਕਰਨ ਲਈ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (...
ਹੁਸ਼ਿਆਰਪੁਰ ਬਣਿਆ ਮੋਹਰੀ; ਮੋਂਟੇਸਰੀ ਸਿੱਖਿਆ ਪ੍ਰਣਾਲੀ ਸ਼ੁਰੂ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ

ਹੁਸ਼ਿਆਰਪੁਰ ਬਣਿਆ ਮੋਹਰੀ; ਮੋਂਟੇਸਰੀ ਸਿੱਖਿਆ ਪ੍ਰਣਾਲੀ ਸ਼ੁਰੂ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ

Local news
ਹੁਸ਼ਿਆਰਪੁਰ, 26 ਫਰਵਰੀ :-ਜ਼ਿਲ੍ਹੇ ਵਿੱਚ ਸ਼ੁਰੂਆਤੀ ਬਾਲ ਸਿੱਖਿਆ ਨੂੰ ਮਜ਼ਬੂਤ ਅਤੇ ਗੁਣਵੱਤਾਪੂਰਨ ਬਣਾਈ ਰੱਖਣ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਡ ਕਰਾਸ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਕਮਿਊਨਿਟੀ ਆਧਾਰ 'ਤੇ ਮੋਂਟੇਸਰੀ ਸਿੱਖਿਆ ਵਿਧੀ ਵਿੱਚ ਵਿਸ਼ੇਸ਼ ਸਿਖਲਾਈ ਸ਼ੁਰੂ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਪੰਜਾਬ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦੇ ਹੋਏ 16 ਫਰਵਰੀ, 2026 ਤੋਂ ਸ਼ੁਰੂ ਹੋਏ ਇਸ ਸਿਖਲਾਈ ਪ੍ਰੋਗਰਾਮ ਵਿੱਚ ਕੁੱਲ 67 ਕਰਮਚਾਰੀਆਂ ਨੂੰ ਮੋਂਟੇਸਰੀ ਵਿਧੀ ਵਿੱਚ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵਿੱਚ 50 ਸਰਕਾਰੀ ਆਂਗਣਵਾੜੀ ਅਤੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕ ਅਤੇ 17 ਸੁਪਰਵਾਈਜ਼ਰ ਸ਼ਾਮਲ ਹਨ। ਇਹ ਮਾਡਿਊਲਰ ਸਿਖਲਾਈ 30 ਸਤੰਬਰ, 2026 ਤੱਕ ਪੜਾਅਵਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਪਾਇਲਟ ਪ੍ਰੋਜੈਕਟ ਦੇ ਆਧਾਰ 'ਤੇ 50 ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਲਦ ਹੀ ਇਸ ਪ੍ਰੋਜੈਕਟ ਅਧੀਨ ਹੋਰਾਂ ਨੂੰ ਵੀ ਸ਼ਾ...
ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ 

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ 

Punjab News
ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  ਉਨ੍ਹਾਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਅਤੇ ਆਲੇ ਦੁਆਲੇ ਦੀ ਸਾਫ-ਸਫਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਇਸ ਸਮਾਗਮ ਮੌਕੇ ਆਪਣੀ ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Punjab News
ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸਮੁੱਚੇ ਹਲਕੇ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬ...
ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

Punjab News
ਚੰਡੀਗੜ੍ਹ, 26 ਫ਼ਰਵਰੀ:-ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦ...
ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Breaking News
*ਚੰਡੀਗੜ੍ਹ, 26 ਫ਼ਰਵਰੀ:*-ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ...
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Breaking News
ਚੰਡੀਗੜ੍ਹ, 26 ਫਰਵਰੀ:ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਫਰਵਰੀ :-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧ...