ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਦੋ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ, ਢਾਹੀਆਂ ਗਈਆਂ ਕਲੋਨੀਆਂ
**ਅੰਮ੍ਰਿਤਸਰ: 22 ਅਕਤੂਬਰ, 2026** ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.), ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਵਿੰਗ ਵੱਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੋ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐੱਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਇਨਾਯਤ, ਪੀ.ਸੀ.ਐੱਸ. ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀ ਗਈ।
ਏ.ਡੀ.ਏ. ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਪਠਾਨਕੋਟ ਰੋਡ ’ਤੇ ਸਥਿਤ ਪਿੰਡ ਪਾਖਰਪੁਰਾ ਵਿਖੇ ਵਿਕਸਿਤ ਕੀਤੀ ਜਾ ਰਹੀ ਇੱਕ ਅਣ-ਅਧਿਕਾਰਤ ਕਲੋਨੀ ਅਤੇ ਪਿੰਡ ਦਿਆਲਪੁਰ ਵਿਖੇ ਲਿੰਕ ਰੋਡ ’ਤੇ ਬਣਾਈ ਜਾ ਰਹੀ ਇੱਕ ਹੋਰ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਗੂਲੇਟਰੀ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਵਿੱਖੀ ਵਿਕਾਸ ਨੂ...








