Tuesday, May 5
Shadow

Author: Harvinder Singh

ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ

ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ

Local news
ਬਰਨਾਲਾ, 23 ਫਰਵਰੀ-           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਦੇ ਜਥੇ ਲਗਾਤਾਰ ਧਾਰਮਿਕ ਸਥਾਨਾਂ ਲਈ ਭੇਜੇ ਜਾ ਰਹੇ ਹਨ। ਇਸ ਤਹਿਤ ਸੰਘੇੜਾ ਦੇ ਸ਼ਰਧਾਲੂ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪੁੱਜੇ ਜਿਨ੍ਹਾਂ ਨਾਲ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁਲਾਕਾਤ ਕੀਤੀ।        ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਤੋਂ ਲਗਾਤਾਰ ਬੱਸਾਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਭੇਜੀਆਂ ਜਾ ਰਹੀਆਂ ਹਨ। ਓਨ੍ਹਾਂ ਕਿ ਕਿ ਸੰਘੇੜਾ ਤੋਂ ਕਰੀਬ 45 ਸ਼ਰਧਾਲੂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਹਨ ਜਿਨ੍ਹਾਂ ਵਿਚ ਕਈ ਬਜ਼ੁਰਗਾਂ ਨੇ ਦੱਸਿਆ ਕਿ ਉਹਨਾਂ ਨੂੰ ਪਹਿਲੀ ਵਾਰ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਓਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਯਾਤਰਾ ਦੌਰਾਨ ਕੀਤੇ ਪ੍ਰਬੰਧਾਂ ਦੀ ਸ਼ਲ...
ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

Punjab News
ਚੰਡੀਗੜ੍ਹ 23 ਫਰਵਰੀ :-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ। ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ  ਚਾਹੁੰਦਾ ਹੈ ਕਿਉਂਕਿ ਭ...
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

Chandigarh
ਚੰਡੀਗੜ੍ਹ, 23 ਫਰਵਰੀ:[ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀ...
ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 23 ਫਰਵਰੀ:-ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵ...
ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 23 ਫਰਵਰੀ- ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, ਹਸਪਤਾਲਾਂ ਅਤੇ ਹੋਰ ਲੋਕ-ਪੱਖੀ ਸਕੀਮਾਂ ਨੂੰ ਫੰਡ ਦੇ ਕੇ ਸਿੱਧੇ ਤੌਰ 'ਤੇ ਜਨਤਕ ਭਲਾਈ ਵਿੱਚ ਵਾਧਾ ਕਰ ਰਿਹਾ ਹੈ। ਨਵੀਂ ਆਬਕਾਰੀ ਨੀਤੀ ਦਾ ਐਲਾਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਖੜੋਤ ਤੋਂ ਨਿਰਣਾਇਕ ਤੌਰ 'ਤੇ ਬਾਹਰ ਨਿਕਲ ਆਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਖੇਤਰ ਨੂੰ ਇੱਕ ਪਾਰਦਰਸ਼ੀ, ਇਨਫੋਰਸਮੈਂਟ-ਪ੍ਰੇਰਿਤ ਅਤੇ ਵਿਕਾਸ-ਮੁਖੀ ਖੇਤਰ ਵਿੱਚ ਬਦਲ ਦਿੱਤਾ ਗਿਆ ਹੈ, ਜੋ ਨਾਜਾਇਜ਼ ਵਪਾਰ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਰਿਕਾਰਡ ਮਾਲੀਆ ਇਕੱਤਰ ਕਰ ਰਿਹਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿੰਨ੍ਹਾਂ ...
ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

Punjab Politics
ਲੁਧਿਆਣਾ, 22 ਫਰਵਰੀ 2026- ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ। ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।" ਇਸ ਮੌਕੇ 'ਆਪ' ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿ...
ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

Punjab Politics
ਚੰਡੀਗੜ੍ਹ 22 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ "ਦੋਗਲੀ ਰਾਜਨੀਤੀ" ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਪੁਰਾਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ।ਤੁਸੀਂ ਇੱਕ ਹਲਕੇ ਵਿੱਚ ਇੱਕ ਜਾਣੇ-ਪਛਾਣੇ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਆਪਣਾ ਉਮੀਦਵਾਰ ਬਣਾਉਂਦੇ ਹੋ ਅਤੇ ਫਿਰ ਦੂਜੇ ਪੜਾਅ ਤੋਂ ਗੈਂਗਸਟਰਾਂ ਦਾ ਸਫਾਇਆ ਕਰਨ ਦੀਆਂ ਗੱਲਾਂ ਕਰਦੇ ਹੋ। ਇਹ ਕੋਰਾ ਪਖੰਡ ਪੰਜਾਬ ਦੇ ਲੋਕਾਂ ਤੋਂ ਲੁਕਿਆ ਨਹੀਂ ਰਹੇਗਾ। ਤਰਨਤਾਰਨ ਦੀਆਂ ਚੋਣਾਂ ਦਾ ਹਵਾਲਾ ਦਿੰ...
ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Uncategorized
ਅਹਿਮਦਾਬਾਦ, 22 ਫਰਵਰੀ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।” ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾ...
ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ....