ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਲੰਗਰ ਕਮੇਟੀ ਪ੍ਰਬੰਧਕਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਗਰੀਨ ਹੋਲਾ ਮਹੱਲਾ ਮਨਾਉਣ ਦੇ ਮਿਸ਼ਨ ਤਹਿਤ ਲੰਗਰ ਕਮੇਟੀਆਂ ਨੂੰ ਲੋੜੀਦੀ ਮਾਤਰਾਂ ਵਿੱਚ ਜੈਵਿਕ ਖਪਣਯੋਗ ਬਰਤਨ ਮੁਫਤ ਵਿਚ ਉਪਲੱਬਧ ਕਰਵਾਏ ਜਾਣਗੇ। ਲੰਗਰਾਂ ਦਾ ਵੇਸਟ ਮਟੀਰੀਅਲ ਇਕੱਠਾ ਕਰਨ ਲਈ ਕੱਪੜੇ ਅਤੇ ਜੈਵਿਕ ਖਪਣਯੋਗ ਪਦਾਰਥਾਂ ਦੇ ਬਣੇ ਥੈਲੇ ਵੀ ਲੰਗਰ ਕਮੇਟੀਆਂ ਨੂੰ ਮੁਫਤ ਦਿੱਤੇ ਜਾਣਗੇ।
ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਲੰਗਰ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਮੇਲਾ ...








