Tuesday, May 5
Shadow

Author: Harvinder Singh

‘पंजाब बचाओ’ रैली में मुख्यमंत्री नायब सिंह सैनी का आह्वान – विकास, सुरक्षा और सुशासन का समय

‘पंजाब बचाओ’ रैली में मुख्यमंत्री नायब सिंह सैनी का आह्वान – विकास, सुरक्षा और सुशासन का समय

Haryana
चंडीगढ़, 21 फरवरी-- हरियाणा के मुख्यमंत्री श्री नायब सिंह सैनी ने अमृतसर में आयोजित ‘पंजाब बचाओ रैली’ को संबोधित करते हुए कहा कि पंजाब केवल एक राज्य नहीं, बल्कि भारत की आत्मा है। मुख्यमंत्री ने कहा कि यह वही पावन भूमि है जहां से श्री हरमंदिर साहिब से ‘सरबत दा भला’ का संदेश पूरी दुनिया में गया। यह वही धरती है जहां जलियांवाला बाग की मिट्टी आज भी स्वतंत्रता संग्राम के बलिदानों की गवाही देती है। पंजाब ने भारत माता को भगत सिंह, उधम सिंह और सुखदेव जैसे अमर सपूत दिए हैं। उन्होंने कहा कि ऐसी महान और पवित्र  धरती पर ‘पंजाब बचाओ’ का नारा लगाना पीड़ा भी देता है और संकल्प को मजबूत भी करता है। मुख्यमंत्री ने कहा कि आज आत्ममंथन की आवश्यकता है क्या पंजाब का नौजवान सुरक्षित और आत्मविश्वास से भरे भविष्य की ओर बढ़ रहा है, या नशे और निराशा के अंधकार में धकेला जा रहा है? क्...
प्रधानमंत्री मोदी के नेतृत्व में देश और हरियाणा प्रगति पथ पर – मुख्यमंत्री नायब सिंह सैनी

प्रधानमंत्री मोदी के नेतृत्व में देश और हरियाणा प्रगति पथ पर – मुख्यमंत्री नायब सिंह सैनी

Haryana
चंडीगढ़ , 21 फरवरी- हरियाणा के मुख्यमंत्री श्री नायब सिंह सैनी अमृतसर में सैनी समाज ट्रस्ट द्वारा आयोजित मिलन समारोह में बतौर मुख्य अतिथि शामिल हुए। इस अवसर पर उन्होंने ट्रस्ट द्वारा तैयार की गई वेबसाइट का शुभारंभ किया। उन्होंने बताया कि इस वेबसाइट के माध्यम से समाज की गतिविधियों के साथ-साथ अन्य महत्वपूर्ण जानकारियां भी साझा की जाएंगी। मुख्यमंत्री ने कार्यक्रम की सराहना करते हुए कहा कि आज उन्हें समाज के परिवारजनों से मिलने का अवसर मिला है। उन्होंने कहा कि जो जिम्मेदारी आज उनके पास है, वह देश के यशस्वी प्रधानमंत्री श्री नरेंद्र मोदी द्वारा सौंपी गई है। इस सम्मान के लिए उन्होंने सभी से एकजुट होकर आगामी विधानसभा चुनाव में कार्य करने और 2027 में पंजाब में भाजपा की सरकार बनाने का आह्वान किया। उन्होंने कहा कि प्रधानमंत्री के नेतृत्व में भारत तेज गति से आगे बढ़ रहा है,...
ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 

ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 

Local news
ਕੋਟਕਪੂਰਾ 21 ਫ਼ਰਵਰੀ- ਇੱਥੋਂ ਦੇ ਮਾਲਵਾ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ ਨੇ ਵਿਸ਼ੇਸ਼  ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਹਰਗੋਬਿੰਦ ਸਿੰਘ ਨੇ ਸਭ ਨੂੰ ਇਸ ਮੌਕੇ ਜੀ ਆਇਆ ਕਿਹਾ। ਸਪੀਕਰ ਸ. ਸੰਧਵਾ ਨੇ ਕਿਹਾ ਕਿ ਨਰਸਿੰਗ ਸਿਰਫ਼ ਇੱਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਾਧਿਅਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੇਵਾ ਭਾਵ, ਮਿਹਨਤ ਅਤੇ ਅਨੁਸ਼ਾਸਨ ਨਾਲ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਸਟਰੇਲੀਆ ਦੇ ਡੈਲੀਗੇਟਸ ਨਾਲ ਮੀਟਿੰਗ ਕੀਤੀ ਗਈ ਸੀ,ਜਿਸ ਵਿੱਚ ਖਾਸ ਕਰਕੇ ਨਰਸਿੰਗ ਕਰਨ ਵਾਲੇ ਵਿਦਿਆਰਥੀਆਂ ਨੂੰ ਰੁਜਗਾਰ ਦੇ ਚੰਗੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਇਸ ਮੌਕੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀਆਂ ਸਾਰਿਆਂ ਨੂੰ ਅੱਜ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਦੁਨੀਆਂ ਵਿੱਚ 7000 ਬੋਲੀਆਂ ਹਨ, ਜਿ...
ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ

ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ

Local news
ਫ਼ਰੀਦਕੋਟ 21 ਫ਼ਰਵਰੀ -ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਵਿਚਾਰ ਚਰਚਾ ਪ੍ਰੋਗਰਾਮ  'ਮਾਂ-ਬੋਲੀ : ਸਮਰੱਥਾ, ਸਰੋਕਾਰ ਅਤੇ ਸੰਭਾਵਨਾਵਾਂ' ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ  ਕਰਵਾਇਆ ਗਿਆ।  ਪ੍ਰਸਿੱਧ ਕਵੀ, ਚਿੰਤਕ ਤੇ ਅਨੁਵਾਦਕ ਸੁਖਜਿੰਦਰ ਦੇ ਨਾਲ ਪ੍ਰਸਿੱਧ ਪੰਜਾਬੀ ਸ਼ਾਇਰ ਵਿਜੇ ਵਿਵੇਕ, ਕਵੀ ਕੁਮਾਰ ਜਗਦੇਵ ਸਿੰਘ, ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਪਰਵਾਸੀ ਕਵੀ ਸੰਤੋਖ ਮਿਨਹਾਸ, ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਪ੍ਰਧਾਨਗੀ ਮੰਡਲ ਵਿੱਚ ਹਾਜ਼ਰ ਸਨ।   ਵਿਚਾਰ ਚਰਚਾ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਨਾਲ ਕੀਤੀ ਗਈ। ਇਸ ਉਪਰੰਤ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਸਾਹਤ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab Politics
ਲਹਿਰਾਗਾਗਾ, 21 ਫਰਵਰੀ-ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਨਵੀਨੀਕਰਨ ਅਤੇ ਮਜ਼ਬੂਤੀ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਸਫ਼ਰ ਵਿੱਚ ਸੁਵਿਧਾ ਮਿਲੇਗੀ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ਦੇ ਕੰਮ ਸ਼ੁਰੂ ਕਰਵਾਏ ਗਏ ਹਨ, ਉਨ੍ਹਾਂ ਵਿੱਚ ਪਿੰਡ ਝਲੂਰ ਤੋਂ ਘੋੜੇਨਾਬ ਤੋਂ ਖੰਡੇਬਾਦ ਤੱਕ 07.40 ਕਿਲੋਮੀਟਰ ਲੰਬੀ ਸੜਕ ਸ਼ਾਮਲ ਹੈ, ਜਿਸ ’ਤੇ ਕਰੀਬ 05 ਕਰੋੜ 83 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਪਿੰਡ ਬਖੋਰਾ ਕਲਾਂ ਤੋਂ ਬਲਰਾਂ ਤੱਕ 04.80 ਕਿਲੋਮੀਟਰ ਲੰ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ

Punjab Politics
ਧੂਰੀ, 21 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਲਏ। ਓ.ਐਸ.ਡੀ. ਸੁਖਵੀਰ ਸਿੰਘ ਨੇ ਸਰਪੰਚਾਂ ਨੂੰ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਭਾਗੀ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਅਪਣਾਈ ਜਾ ਰਹੀ ਹੈ। ਉਨ੍ਹਾਂ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਨਿਰਮਾਣ, ਇੰਟਰਲਾਕਿੰਗ ਟਾਈਲਾਂ, ਸਟਰੀਟ ਲਾਈਟਾਂ ਲਗਾਉਣ, ਟੋਭਿਆਂ ਦੀ ਸਫ਼ਾਈ ਅਤੇ ਸੁੰਦਰੀਕਰਨ, ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਪਿੰਡ ਵਿੱਚ ਜਿਮ ਅਤੇ ਖੇਡ ਗਰਾਊਂਡਾਂ ਦੇ ਵਿਕਾਸ, ਨੌਜਵਾਨਾਂ ਲਈ ਲਾਇਬਰੇਰੀਆਂ, ਧਰਮਸ਼ਾਲਾਵਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਲਗਾਉਣ ਸਮੇਤ ਗੰਦੇ ਪਾਣੀ ਦੀ ਨਿਕਾਸੀ ਲਈ ਚੱਲ ਰਹੇ ਅਤੇ ਮੁਕ...
ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

Local news
 ਫਿਰੋਜ਼ਪੁਰ 21 ਫਰਵਰੀ 2026.....ਭਾਸ਼ਾ ਵਿਭਾਗ ਪੰਜਾਬੀ  ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ, ਅਬੋਹਰ ਵਿਖੇ ਮਨਾਇਆ ਗਿਆ।  ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਵਿੱਚ ਆਯੋਜਿਤ ਇਸ ਸਮਾਰੋਹ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ , ਭਾਸ਼ਣ, ਲੋਕ ਗੀਤ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ. ਪਰਮਿੰਦਰ ਸਿੰਘ, ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਮਾਂ ਬੋਲੀ ਬੋਲਣ ਵਿੱਚ ਮਾਣ ਮਹਿਸੂਸ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਬੋਲਦਿਆਂ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਨੇ ਸਾਹਿਤਕ ਤੇ ਸਭਿਆਚਾਰਕ ਮੁਕਾਬਲਿਆਂ ਦੀ ਵਿਦਿਆਰਥੀਆਂ ਲਈ ਮਹੱਤਤਾ ਬਾਰੇ ਦੱਸਿਆ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ ਦਿੱਤੀ। ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ...
ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਗੁੜੱਦੀ ਵਿੱਚ ਸਕੂਲ ਦੇ ਕਮਰੇ ਅਤੇ ਸ਼ੈੱਡ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਗੁੜੱਦੀ ਵਿੱਚ ਸਕੂਲ ਦੇ ਕਮਰੇ ਅਤੇ ਸ਼ੈੱਡ ਦਾ ਉਦਘਾਟਨ

Punjab News
ਬੁਢਲਾਡਾ/ਮਾਨਸਾ, 21 ਫਰਵਰੀ:-ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੁੜੱਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਣਨ ਵਾਲੇ ਦੋ ਕਮਰਿਆਂ ਦੀ ਨੀਂਹ ਰੱਖੀ ਅਤੇ ਪਿੰਡ ਵਿਚ ਮਜ਼ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਵਿਚ ਬਣੇ ਸ਼ੈੱਡ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਗੁੜੱਦੀ ਵਿੱਚ 47 ਲੱਖ ਰੁਪਏ ਸਕੂਲਾਂ ਲਈ ਖਰਚ ਕੀਤੇ ਜਾ ਚੁੱਕੇ ਹਨ , ਪਿੰਡ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ 27 ਲੜਕੇ ਲੜਕੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰੀ ਵਿਚ ਸਰਕਾਰੀ ਨੌਕਰੀ ਮਿਲੀ ਹੈ ਜਿਸ 'ਤੇ ਪਿੰਡ ਵਾਸੀਆਂ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਹੈ।ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਹੋਣ ਕਾਰਨ ਆਮ ਲੋਕ ਆਰਥਿਕ ਪੱਖ...
ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

Punjab News
ਅੰਮ੍ਰਿਤਸਰ, 21 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੀ ਦਾਣਾ ਮੰਡੀ ਵਿਖੇ ਇੱਕ ਰੈਲੀ ਵਿੱਚ ਸ਼ਾਮਲ ਹੋਣ ਅਤੇ ਸੈਣੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਹਾਲਾਂਕਿ, ਰੈਲੀ ਵਾਲੀ ਥਾਂ ਦੇ ਬਾਹਰ ਸਥਾਨਕ 'ਆਪ' ਵਿਧਾਇਕਾਂ ਅਤੇ ਆਗੂਆਂ ਨੇ ਉਨ੍ਹਾਂ ਦੇ ਕਾਫਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪ੍ਰਤੀ ਭਾਜਪਾ ਦੇ ਵਿਤਕਰੇ ਭਰੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਲੋਕ ਸਭਾ ਇੰਚਾਰਜ ਜਸਕਰਨ ਬਦੇਸ਼ਾ, ਜ਼ਿਲ੍ਹਾ ਪ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

Punjab News
ਮਾਨਸਾ, 21 ਫਰਵਰੀ:-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ। ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈਬਨ...