ਨੌਜਵਾਨਾਂ ਵਿੱਚ ਖੋਜ, ਹੁਨਰ ਅਤੇ ਲੀਡਰਸ਼ਿਪ ਸਮਰੱਥਾ ਵਧਾਉਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ 21 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨਾਂ ਵਿੱਚ ਖੋਜ ਕਾਰਜਾਂ ਪ੍ਰਤੀ ਰੁਚੀ ਵਧਾਉਣ ਦੇ ਉਦੇਸ਼ ਨਾਲ ਰਾਜ ਦੀਆਂ ਯੂਨੀਵਰਸਿਟੀਆਂ ਲਈ 20 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਵਿੱਚ ਲੋਕਤੰਤਰੀ ਮੁੱਲਾਂ ਅਤੇ ਲੀਡਰਸ਼ਿਪ ਸਮਰੱਥਾ ਦਾ ਵਿਕਾਸ ਕਰਨ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੁਵਾ ਸੰਸਦ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੁਕਾਬਲੇ ਦਾ ਆਖਰੀ ਪੜਾਅ ਲੋਕ ਸਭਾ ਵਿੱਚ ਆਯੋਜਿਤ ਹੁੰਦਾ ਹੈ, ਜਿਸ ਵਿੱਚ ਦੇਸ਼ ਭਰ ਦੇ ਪ੍ਰਤੀਭਾਗੀ ਹਿੱਸਾ ਲੈਂਦੇ ਹਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਪੰਚਕੂਲਾ ਦੇ ਪਿੰਜੌਰ ਸਥਿਤ ਐਪਲ ਮਾਰਕੀਟ ਵਿੱਚ ਆਯੋਜਿਤ ਯੁਵਾ ਸੰਵਾਦ ਅਤੇ ਕਿਸਾਨਾਂ ਤੇ ਵਪਾਰੀਆਂ ਨਾਲ ਸੰਵਾਦ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਉਦਯੋਗ ਮੰਤਰੀ ਰਾਓ ਨਰਬੀਰ ਸਿੰਘ, ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਵਿਧਾਇਕ ਸ਼ਕਤੀ ਰਾਣੀ ਸ਼ਰਮਾ ਵੀ ਮੌਜੂਦ ਰਹੇ।
ਇਸ ...








