Tuesday, May 5
Shadow

Author: Harvinder Singh

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Punjab News
ਫ਼ਰੀਦਕੋਟ, 20 ਫਰਵਰੀ () ਵਿਧਾਇਕ ਹਲਕਾ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 80 ਲੱਖ ਰੁਪਏ ਦੀ ਕੁੱਲ ਲਾਗਤ ਨਾਲ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਪਿੰਡ ਵਾਸੀਆਂ ਨੂੰ ਬਿਹਤਰ ਸਿਹਤ, ਸਿੱਖਿਆ ਅਤੇ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਪਿੰਡ ਕਿਲ੍ਹਾ ਨੌਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨਾਲ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਉੱਚ ਪੱਧਰੀ ਪੜ੍ਹਾਈ ਦਾ ਮੌਕਾ ਮਿਲੇਗਾ, ਜਦਕਿ ਡਿਸਪੈਂਸਰੀ ਨਾਲ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੇ ਪਿੰਡ ਵਿੱਚ ਹੀ ਉਪਲਬਧ ਹੋਣਗੀਆਂ। ਉਨ੍ਹਾਂ ਪਿੰਡ ਸੁੱਖਣਵਾਲਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਵੀ ਨੀਂਹ ਪੱਥਰ ਰੱਖਿਆ। ਇਸ ਸੈਂਟਰ ਰਾਹੀਂ ਪਿੰਡ ਵਾਸੀਆਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ, ਜਾਂਚ ਅਤੇ ਇਲਾਜ ਦੀਆਂ ਸੁਵਿਧਾਵਾਂ ਪ...
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ

ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ

Punjab News
ਸੰਗਰੂਰ, 20 ਫਰਵਰੀ- ਕਿਰਪਾਲ ਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਦੱਸਿਆ ਕਿ ਜਿਹੜੀਆਂ ਸਮੱਸਿਆਵਾਂ ਦਾ ਹੱਲ ਜ਼ਿਲ੍ਹਾ ਪੱਧਰ 'ਤੇ ਸੰਭਵ ਹੈ, ਉਹਨਾਂ ਦਾ ਨਿਪਟਾਰਾ ਜਲਦ ਕਰਵਾਇਆ ਜਾਵੇਗਾ ਅਤੇ ਜਿਹੜੇ ਮਾਮਲੇ ਉੱਚ ਪੱਧਰ 'ਤੇ ਹੱਲ ਹੋਣ ਵਾਲੇ ਹਨ, ਉਹ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆਂਦੇ ਜਾਣਗੇ ਤਾਂ ਜੋ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਪਹੁੰਚੇ ਮੈਂਬਰਾਂ ਨੂੰ ਟਰਾਂਸਜੈਂਡਰ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਐਕਟ ਅਧੀਨ ਜਾਰੀ ਕੀਤੇ ਜਾਣ ਵਾਲੇ ਪਹਿਚਾਣ ਪੱਤਰ ਦੀ ਮਹੱਤਤਾ ਬਾਰੇ ਦੱਸਿਆ ਗਿਆ।...
ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

Punjab News
ਗੁਰਦਾਸਪੁਰ, 20 ਫਰਵਰੀ-ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਾਂ ਜੀ. ਐਨ. ਏ. ਯੂਨੀਵਰਸਿਟੀ  ਫ਼ਗਵਾੜਾ ਵਿਖੇ  ਆਯੋਜਿਤ  ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸਿਹਤ ਅਤੇ ਸਵੱਛਤਾ ਥੀਮ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਹਾਸਿਲ ਕੀਤੀ। ਵਿਦਿਆਰਥੀ ਖੁਸ਼ੀ ਨੂੰ  ਸਟੇਟ ਪੱਧਰ ਤੇ ਮੁਕਾਬਲੇ ਲਈ ਤਿਆਰ ਕਰਨ  ਵਿੱਚ ਗਾਈਡ ਅਧਿਆਪਕਾ ਸ਼੍ਰੀਮਤੀ  ਬਾਲਾ  ਰੇਨੂੰ ਹੈਡਮਾਸਟਰ ਦਵਿੰਦਰ ਕੁਮਾਰ ਬੀਆਰਸੀ ਗੁਰਵਿੰਦਰ ਸਿੰਘ ਸਿੰਘ ਅਤੇ ਅਰੁਣ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਲਗਨ ਅਤੇ ਸਹਿਯੋਗ ਕਾਰਨ ਇਹ ਪ੍ਰਦਰਸ਼ਨੀ ਵਿੱਚ ਵਿਦਿਆਰਥੀ ਖੁਸ਼ੀ ਨੇ ਸਟੇਟ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਫਲਤਾ ਹਾਸਲ ਕੀਤੀ। ਡੀ.ਈ.ਓ. ਸ਼੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਇਹ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿੱਚ ਨਵੀਂ ਸੋਚ 'ਤੇ ਵਿਗਿਆਨਕ ਰੁਚੀ ਨੂੰ ਮਜ਼ਬੂਤ ਕਰਦੀਆਂ ਹਨ। ਬੱਚਿਆਂ ਦੇ ਮਾਡਲ ਉਨ੍ਹਾਂ ਦੀ ਮਿਹਨਤ ਅਤੇ ਨਵੀਨਤਾ ਦੇ ਉਦਾਹਰਨ ਹਨ। ਡੀ.ਆਰ.ਸੀ ਅਸ਼ੋਕ ਕੁਮਾਰ ਨੇ ਕਿਹਾ ਕਿ ਵਿਗਿਆਨ ਪ੍ਰਦਰਸ਼ਨੀ ਵਿਦਿਆਰਥੀਆਂ ਨੂੰ ਅਪਣੀ ਰਚਨਾਤਮਕਤਾ ਅਤੇ ਪ੍ਰਯ...
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ 

ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ 

Punjab News
ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ 'ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ।  ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਗਤੀਸ਼ੀਲ ਯਤਨਾਂ ਅਤੇ ਦੂਰਦਰਸ਼ੀ ਰਹਿਨੁਮਾਈ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸ਼ਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨਾਲ ਕਾਲਜ ਨੂੰ ਉੱਤਰੀ ਭਾਰਤ ਦੇ ਪ੍ਰਮੁੱਖ ਸਕਿੱਲ ਹੱਬ ਵਜੋਂ ਵਿਕਸਤ ਕਰਨ ਵੱਲ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ। ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੰਸਥਾ ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਲਈ ਉਦਯੋਗ-ਕੇਂਦ੍ਰਿਤ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਨ ਦੀ ਪਹਿਲ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਕਿੱਲ ਹੱਬ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਪ੍ਰੈਕਟਿਕਲ ਟ੍ਰੇਨਿੰਗ ਪ੍ਰਦਾਨ ਕਰਨ...
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ

Punjab News
ਸੰਗਰੂਰ, 20 ਫਰਵਰੀ- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਤਹਿਤ ਅੱਜ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤਸੰਗਰੂਰ ਪੁਲਿਸ ਵੱਲੋਂ ਬੱਸ ਸਟੈਂਡ ਸੰਗਰੂਰ ਖੇਤਰ ਵਿਖੇ ਕਾਸੋ (ਕਾਰਡਨ ਅਤੇ ਸਰਚ ਅਪ੍ਰੇਸ਼ਨ)ਅਪਰੇਸ਼ਨ ਕੀਤਾ ਗਿਆ, ਜਿਸ ਤਹਿਤ 02 ਸ਼ੱਕੀ ਵਿਅਕਤੀ ਕਾਬੂ ਕੀਤੇ ਗਏ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਚਲਾਨ ਵੀ ਕੀਤੇ ਗਏ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ, ਆਈ. ਪੀ.ਐੱਸ., ਨੇ ਦੱਸਿਆ ਕਿ ਸਥਾਨਕ ਬੱਸ ਸਟੈਂਡ ਅਤੇ ਹੋਰ ਇਲਾਕਿਆਂ ਵਿਖੇ ਕੀਤੇ ਕਾਰਡਨ ਅਤੇ ਸਰਚ ਅਪ੍ਰੇਸ਼ਨ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ। ਉਹ...
ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

Punjab News
ਚੰਡੀਗੜ੍ਹ, 20 ਫਰਵਰੀ:-ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮਾਫ਼ੀ ਵਰਗੇ ਇਤਿਹਾਸਕ ਫੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਪਹੁੰਚਾ...
ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 20 ਫ਼ਰਵਰੀ:-ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ, ਤਕਨੀਕੀ ਸਲਾਹ, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ।  ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ, ਕੋਲਡ ਚੇ...
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

Punjab News
ਚੰਡੀਗੜ੍ਹ, 20 ਫਰਵਰੀ:-ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ। ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹ...
ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 20 ਫਰਵਰੀ:-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ-ਹਿਤ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਹਿਮ ਸੇਵਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਭਾਵ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ...
ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

Breaking News
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ JSW ਗਰੁੱਪ ਪੰਜਾਬ ਵਿੱਚ ਆਪਣੇ ਵੱਖ-ਵੱਖ ਕਾਰੋਬਾਰੀ ਖੇਤਰਾਂ ਵਿੱਚ ਹੋਰ ਨਿਵੇਸ਼ ਦੇ ਮੌਕਿਆਂ ਦੀ ਜਾਂਚ ਕਰੇਗਾ। ਇਸ ਪ੍ਰਸਤਾਵਿਤ ਨਿਵੇਸ਼ ਨਾਲ ਰਾਜ ਦੀ ਉਤਪਾਦਨ ਸਮਰੱਥਾ ਮਜ਼ਬੂਤ ਹੋਵੇਗੀ, ਇਸਪਾਤ ਮੁੱਲ ਸ਼੍ਰਿੰਖਲਾ ਹੋਰ ਗਹਿਰੀ ਹੋਵੇਗੀ ਅਤੇ ਖੇਤਰ ਵਿੱਚ ਸਿੱਧੇ ਅਤੇ ਅਪਰੋਖ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਜਿੰਦਲ ਨੇ 13 ਮਾਰਚ ਨੂੰ Plaksha University ਵਿੱਚ ਹੋਣ ਵਾਲੇ ਇਨਵੈਸਟ ਪੰਜਾਬ ਸਮਿੱਟ ਦੇ ਉਦਘਾਟਨੀ ਸੈਸ਼ਨ ਵਿੱਚ ਆਪਣੀ ਹਾਜ਼ਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇ...