ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ
ਰੂਪਨਗਰ, 2 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ ਵਿਭਾਗ ਦੀ ਅਗਵਾਈ ਹੇਠ ਤੈਰਾਕੀ ਕੋਚਿੰਗ ਸੈਂਟਰ, ਰੂਪਨਗਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤੈਰਾਕੀ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਦੌਰਾਨ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਸ ਟਰਾਇਲ ਵਿੱਚ ਪੰਜਾਬ ਸਕੂਲ ਖੇਡਾਂ ਦੇ ਮੁਕਾਬਲਿਆਂ ਲਈ ਜ਼ਿਲ੍ਹਾ ਰੂਪਨਗਰ ਦੀ ਟੀਮ ਦੀ ਚੋਣ ਕੀਤੀ ਗਈ। ਟਰਾਇਲਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 50 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਖਿਡਾਰੀਆਂ ਨੇ ਵੱਖ-ਵੱਖ ਤੈਰਾਕੀ ਮੁਕਾਬਲਿਆਂ ਵਿੱਚ ਆਪਣੀ ਕਾਰਗੁਜ਼ਾਰੀ ਦਿਖਾਉਂਦਿਆਂ ਟੀਮ ਵਿੱਚ ਸਥਾਨ ਬਣਾਉਣ ਲਈ ਪੂਰਾ ਜ਼ੋਰ ਲਗਾਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤੈਰਾਕੀ ਕੋਚ ਨਰੇਸ਼ ਰਾਜੋਰੀਆ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਸਕੂਲ ਖੇਡਾਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਰੂਪਨਗਰ ਦੇ ਚ...








