2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ
*ਚੰਡੀਗੜ੍ਹ / ਅੰਮ੍ਰਿਤਸਰ, 20 ਫਰਵਰੀ: *-ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ।ਉਨ੍ਹਾ...








