ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 18 ਫਰਵਰੀ:-ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ...








