Saturday, September 12
Shadow

Author: Harvinder Singh

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

Punjab News
ਚੰਡੀਗੜ੍ਹ, 2 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹ...
ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 2 ਸਤੰਬਰ: ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ 'ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਗੱਲ ਆਈ ਹੈ ਕਿ ਕਈ ਥਾਵਾਂ 'ਤੇ ਨਿਯਮਾਂ ਦੀ ਗਲਤ ਵਿਆਖਿਆ ਕਾਰਨ ਯੋਗ ਬਿਨੈਕਾਰਾਂ ਨੂੰ ਬੀ.ਸੀ. ਸਰਟੀਫਿਕੇਟ ਜਾਰੀ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੀ.ਸੀ. ਸਰਟੀਫਿਕੇਟਾਂ ਸਬੰਧੀ ਨਿਯਮਾਂ ਨੂੰ ਸੂਬੇ ਭਰ ਵਿੱਚ ਇੱਕਸਾਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬੀ.ਸੀ. ਸਰਟੀਫਿਕੇਟ ਲਈ ਯੋਗਤਾ ਦਾ ਨਿਰਧਾਰਨ ਕੇਵਲ ਬਿਨੈਕਾਰ ਦੇ ਮਾਪਿਆਂ ਦੀ ਸਥਿਤੀ ਦੇ ਆ...
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਚੌਕਸੀ ਅਤੇ ਨਿਗਰਾਨੀ ਕਮੇਟੀ ਗਠਿਤ – ਕ੍ਰਿਸ਼ਨ ਕੁਮਾਰ ਬੇਦੀ

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਚੌਕਸੀ ਅਤੇ ਨਿਗਰਾਨੀ ਕਮੇਟੀ ਗਠਿਤ – ਕ੍ਰਿਸ਼ਨ ਕੁਮਾਰ ਬੇਦੀ

Haryana
ਚੰਡੀਗੜ੍ਹ, 1 ਸਤੰਬਰ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅਤਿਆਚਾਰ ਰੋਕਥਾਮ) ਐਕਟ, 1989 ਦੇ ਨਿਯਮ 16 ਤਹਿਤ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਚੌਕਸੀ ਅਤੇ ਨਿਗਰਾਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅਤਿਆਚਾਰ ਰੋਕਥਾਮ) ਐਕਟ, 1989 ਦੇ ਅਮਲ, ਪੀੜਤਾਂ ਨੂੰ ਪ੍ਰਦਾਨ ਕੀਤੀ ਗਈ ਰਾਹਤ ਅਤੇ ਮੁੜ-ਵਸੇਬੇ, ਐਕਟ ਤਹਿਤ ਮਾਮਲਿਆਂ ਦੀ ਮੁਕੱਦਮੇਬਾਜ਼ੀ, ਅਮਲ ਲਈ ਜ਼ਿੰਮੇਵਾਰ ਵੱਖ-ਵੱਖ ਅਧਿਕਾਰੀਆਂ/ਏਜੰਸੀਆਂ ਦੀ ਭੂਮਿਕਾ ਅਤੇ ਰਾਜ ਸਰਕਾਰ ਨੂੰ ਪ੍ਰਾਪਤ ਰਿਪੋਰਟਾਂ ਦੀ ਸਮੀਖਿਆ ਕਰਦੀ ਹੈ। ਸ੍ਰੀ ਬੇਦੀ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਅਤੇ ਪੁਲਿਸ ਵੱਲੋਂ ਰਾਜ ਵਿੱਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ&nbs...
ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਸਰਕਾਰ ਲਿਆ ਰਹੀ ਹੈ ਨਵਾਂ ਐਕਟ 2026 – ਮਹੀਪਾਲ ਢਾਂਡਾ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਸਰਕਾਰ ਲਿਆ ਰਹੀ ਹੈ ਨਵਾਂ ਐਕਟ 2026 – ਮਹੀਪਾਲ ਢਾਂਡਾ

Haryana
ਚੰਡੀਗੜ੍ਹ, 1 ਸਤੰਬਰ - ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਸਦਨ ਵਿੱਚ ਧਿਆਨ ਦਵਾਓ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਰਾਜ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਯੂਨੀਵਰਸਿਟੀਆਂ ਦੇ ਮਹਿਮਾਨ ਅਧਿਆਪਕਾਂ (ਗੈਸਟ ਫੈਕਲਟੀ) ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਘੋਸ਼ਣਾ ਕੀਤੀ। ਸਿੱਖਿਆ ਮੰਤਰੀ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਸਰਕਾਰ ਹੁਣ ਕਾਲਜਾਂ ਦੀ ਤਰਜ਼ 'ਤੇ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਨੂੰ ਵੀ ਸੇਵਾ ਸੁਰੱਖਿਆ ਪ੍ਰਦਾਨ ਕਰਨ ਲਈ 'ਨਵਾਂ ਸੇਵਾ ਸੁਰੱਖਿਆ ਐਕਟ 2026' ਲਾਉਣ ਜਾ ਰਹੀ ਹੈ। ਹਰਿਆਣਾ ਯੂਨੀਵਰਸਿਟੀ ਕੰਟਰੈਕਚੁਅਲ ਟੀਚਰ ਐਸੋਸੀਏਸ਼ਨ ਅਤੇ ਹਰਿਆਣਾ ਯੂਨੀਵਰਸਿਟੀ ਪਾਰਟ ਟਾਈਮ ਟੀਚਰ ਐਸੋਸੀਏਸ਼ਨ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ (MDU), ਰੋਹਤਕ ਦੇ ਵਾਈਸ ਚਾਂਸਲਰ ਦੀ ਪ੍ਰਧਾਨਗੀ ਹੇਠ ਬਣੀ ਇਸ ਕਮੇਟੀ ਨੇ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਗੈਸਟ ਫੈਕਲਟੀ ਨੂੰ ਸੇਵਾ ਸੁਰੱਖਿਆ ...
ਸੰਤ ਗੁਰੂ ਰਵਿਦਾਸ ਜੀ ਸਮਰਸਤਾ ਸੰਕਲਪ ਮੁਹਿੰਮ ਨਾਲ ਸੰਬੰਧਿਤ ਗਠਿਤ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੰਤ ਗੁਰੂ ਰਵਿਦਾਸ ਜੀ ਸਮਰਸਤਾ ਸੰਕਲਪ ਮੁਹਿੰਮ ਨਾਲ ਸੰਬੰਧਿਤ ਗਠਿਤ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 1 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸਾਰਿਆਂ ਦੇ ਹਨ ਅਤੇ ਅਸੀਂ ਸਾਰੇ ਸੰਤਾਂ ਦੇ ਹਾਂ। ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹਨ, ਸਗੋਂ ਪੂਰੇ ਸਮਾਜ ਅਤੇ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਇਸੇ ਭਾਵਨਾ ਦੇ ਅਨੁਰੂਪ ‘ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਅਭਿਆਨ’ ਲਈ ਗਠਿਤ ਕਮੇਟੀ ਵਿੱਚ ਵਿਰੋਧ ਧਿਰ ਦੇ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ‘ਸੰਤ ਸ਼ਿਰੋਮਣੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ’ 'ਤੇ ਪੇਸ਼ ਕੀਤੇ ਗਏ ਸਰਕਾਰੀ ਸੰਕਲਪ 'ਤੇ ਚਰਚਾ ਦੌਰਾਨ ਵਿਧਾਇਕ ਸ੍ਰੀ ਬੀ.ਬੀ. ਬਤਰਾ ਵੱਲੋਂ ਕਮੇਟੀ ਵਿੱਚ ਵਿਰੋਧੀ ਧਿਰ ਨੂੰ ਪ੍ਰਤੀਨਿਧਤਾ ਦਿੱਤੇ ਜਾਣ ਦਾ ਵਿਸ਼ਾ ਉਠਾਏ ਜਾਣ 'ਤੇ ਸਦਨ ਵਿੱਚ ਜਵਾਬ ਦੇ ਰਹੇ ਸਨ। ਇਸ ਦੌਰਾਨ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨਾਲ ਜੁੜੇ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਹਾਨ ਸਦਨ ਵਿ...
ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ ਨਾਲ ਨਿਰਮਾਣ ਖੇਤਰ ਦੇ ਐੱਮ.ਐੱਸ.ਐੱਮ.ਈ. ਨੂੰ 15 ਕੰਮ ਵਾਲੇ ਦਿਨਾਂ ਦੇ ਅੰਦਰ ਮਿਲੇਗੀ ਸਿਧਾਂਤਕ ਪ੍ਰਵਾਨਗੀ

ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ ਨਾਲ ਨਿਰਮਾਣ ਖੇਤਰ ਦੇ ਐੱਮ.ਐੱਸ.ਐੱਮ.ਈ. ਨੂੰ 15 ਕੰਮ ਵਾਲੇ ਦਿਨਾਂ ਦੇ ਅੰਦਰ ਮਿਲੇਗੀ ਸਿਧਾਂਤਕ ਪ੍ਰਵਾਨਗੀ

Haryana
ਚੰਡੀਗੜ੍ਹ, 1 ਸਤੰਬਰ - ਹਰਿਆਣਾ ਵਿੱਚ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਵਧੇਰੇ ਅਨੁਕੂਲ ਮਾਹੌਲ ਤਿਆਰ ਕਰਨ ਦੀ ਦਿਸ਼ਾ ਵਿੱਚ ਆਪਣੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਰਾਜ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਸੁਧਾਰਵਾਦੀ ਕਦਮ ਚੁੱਕਿਆ ਹੈ। ਹਰਿਆਣਾ ਵਿਧਾਨ ਸਭਾ ਨੇ ਮੰਗਲਵਾਰ ਨੂੰ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ, 2026 ਪਾਸ ਕਰ ਦਿੱਤਾ ਹੈ। ਇਸ ਕਾਨੂੰਨ ਤਹਿਤ ਯੋਗ ਨਵੇਂ ਅਤੇ ਵਿਸਤਾਰ ਕਰਨ ਵਾਲੇ ਨਿਰਮਾਣ ਖੇਤਰ ਦੇ ਸੂਖਮ, ਲਘੂ ਅਤੇ ਮੱਧਮ ਉੱਦਮਾਂ (MSMEs) ਨੂੰ 15 ਕੰਮ ਵਾਲੇ ਦਿਨਾਂ ਦੇ ਅੰਦਰ ਸਰਟੀਫਿਕੇਟ ਆਫ਼ ਇਨ-ਪ੍ਰਿੰਸੀਪਲ ਅਪ੍ਰੂਵਲ (CIPA) ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਨਿਰਧਾਰਤ ਮਿਆਦ ਵਿੱਚ ਫ਼ੈਸਲਾ ਨਾ ਹੋਣ ਦੀ ਸਥਿਤੀ ਵਿੱਚ ਡੀਮਡ ਅਪ੍ਰੂਵਲ ਦਾ ਵੀ ਪ੍ਰਬੰਧ ਹੈ। ਰਾਜ ਸਰਕਾਰ ਦੇ ‘ਮਿਨੀਅਮ ਸਰਕਾਰ, ਮੈਕਸੀਅਮ ਸ਼ਾਸਨ’ (Minimum Government, Maximum Governance) ਦੇ ਵਿਆਪਕ ਦ੍ਰਿਸ਼ਟੀਕੋਣ ਦੇ ਅਨੁਰੂਪ ਇਹ ਕਾਨੂੰਨ ਪ੍ਰਕਿਰਿਆਗਤ ਦੇਰੀ ਨੂੰ ਘਟਾ...
ਭਾਰਤ ‘ਏ’ ਟੀਮ ਲਈ ਮੈਚ ਹੀ ਮੈਚ, ਸਤੰਬਰ ਅਤੇ ਅਕਤੂਬਰ ‘ਚ ਖੇਡਣਗੇ 8 ਮੈਚ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੁਕਾਬਲੇ ?

ਭਾਰਤ ‘ਏ’ ਟੀਮ ਲਈ ਮੈਚ ਹੀ ਮੈਚ, ਸਤੰਬਰ ਅਤੇ ਅਕਤੂਬਰ ‘ਚ ਖੇਡਣਗੇ 8 ਮੈਚ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੁਕਾਬਲੇ ?

Sports
ਹੈਦਰਾਬਾਦ: ਭਾਰਤ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਕ੍ਰਿਕਟ ਬੋਰਡਾਂ ਨੇ ਨੌਜਵਾਨ ਖਿਡਾਰੀਆਂ ਨੂੰ ਨਿਖਾਰਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਕ੍ਰਿਕਟ ਆਸਟ੍ਰੇਲੀਆ ਨੇ ਐਲਾਨ ਕੀਤਾ ਹੈ ਕਿ ਉਹ ਸਤੰਬਰ ਵਿੱਚ ਆਪਣੀ 'ਏ' ਟੀਮ ਭਾਰਤ ਭੇਜੇਗਾ, ਜਿੱਥੇ ਉਹ ਭਾਰਤ 'ਏ' ਵਿਰੁੱਧ ਦੋ ਚਾਰ-ਦਿਨਾ ਮੈਚਾਂ ਅਤੇ ਤਿੰਨ ਇੱਕ-ਦਿਨਾ ਮੈਚਾਂ ਦੀ ਲੜੀ ਖੇਡੇਗਾ। ਇਹ ਮੈਚ ਪੁਡੂਚੇਰੀ ਵਿੱਚ ਹੋਣਗੇ। ਪਹਿਲਾ ਚਾਰ-ਦਿਨਾ ਮੈਚ 22 ਸਤੰਬਰ ਨੂੰ ਸ਼ੁਰੂ ਹੋਵੇਗਾ, ਉਸ ਤੋਂ ਬਾਅਦ ਦੂਜਾ 29 ਸਤੰਬਰ ਨੂੰ ਹੋਵੇਗਾ, ਜਦੋਂ ਕਿ ਇੱਕ-ਦਿਨਾ ਮੈਚ 6, 9 ਅਤੇ 11 ਅਕਤੂਬਰ ਨੂੰ ਹੋਣ ਵਾਲੇ ਹਨ। ਕ੍ਰਿਕਟ ਆਸਟ੍ਰੇਲੀਆ ਨੇ ਇਸ ਦੌਰੇ ਲਈ ਦੋਵਾਂ ਫਾਰਮੈਟਾਂ ਲਈ ਆਪਣੀਆਂ ਟੀਮਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਕਈ ਤਜਰਬੇਕਾਰ ਖਿਡਾਰੀ ਸ਼ਾਮਲ ਹਨ ਜੋ ਪਹਿਲਾਂ ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਇਨ੍ਹਾਂ ਵਿੱਚ ਪੀਟਰ ਹੈਂਡਸਕੌਂਬ, ਬ੍ਰੈਂਡਨ ਡੌਗੇਟ, ਕੋਨਸਟਾਸ, ਮੈਕਸਵੀਨੀ, ਝਾਈ ਰਿਚਰਡਸਨ ਅਤੇ ਟੌਡ ਮਰਫੀ ਸ਼ਾਮਲ ਹਨ - ਇਹ ਸਾਰੇ ਟੈਸਟ ਅਤੇ ਅੰਤਰਰਾਸ਼ਟਰੀ ਕ੍ਰਿਕਟ ਖੇਡ ਚੁੱਕੇ ਹਨ। ਇਸ ਤੋਂ ਇਲਾਵਾ, ਮਿਚ ਓਵਨ, ਜੈਕ ਐਡਵਰਡਸ, ਤਨਵੀਰ ਸੰਘ...
ਭਗਵਾਨ ਗਣੇਸ਼ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਜਾਣੋ

ਭਗਵਾਨ ਗਣੇਸ਼ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਜਾਣੋ

Health
GANESH CHATURTHI 2026 DATE: ਗਣੇਸ਼ ਚਤੁਰਥੀ ਦਸ ਦਿਨਾਂ ਦਾ ਤਿਓਹਾਰ ਹੈ, ਜੋ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਤਿਓਹਾਰ ਭਗਵਾਨ ਗਣੇਸ਼ ਨੂੰ ਸਮਰਪਿਤ ਹੈ, ਜੋ ਗਿਆਨ, ਖੁਸ਼ਹਾਲੀ ਅਤੇ ਚੰਗੀ ਕਿਸਮਤ ਦੇ ਦੇਵਤਾ ਹਨ। ਗਣੇਸ਼ ਚਤੁਰਥੀ ਦੁਨੀਆ ਭਰ ਦੇ ਲੱਖਾਂ ਹਿੰਦੂਆਂ ਲਈ ਬਹੁਤ ਖੁਸ਼ੀ ਅਤੇ ਭਗਤੀ ਦਾ ਸਮੇਂ ਹੁੰਦਾ ਹੈ। ਇਸ ਸਾਲ ਗਣੇਸ਼ ਚਤੁਰਥੀ 14 ਸਤੰਬਰ ਤੋਂ ਸ਼ੁਰੂ ਹੋ ਕੇ 25 ਸਤੰਬਰ ਤੱਕ ਚੱਲੇਗੀ। ਇਸ ਤਿਓਹਾਰ ਦੀ ਇੱਕ ਖਾਸ ਗੱਲ ਗਣੇਸ਼ ਜੀ ਦੀ ਮੂਰਤੀ ਨੂੰ ਖਰੀਦਣਾ ਅਤੇ ਸਥਾਪਿਤ ਕਰਨਾ ਹੈ, ਜੋ ਘਰਾਂ ਅਤੇ ਜਨਤਕ ਥਾਵਾਂ 'ਤੇ ਦੇਵਤਾ ਦੇ ਆਉਣ ਦਾ ਪ੍ਰਤੀਕ ਹੈ। ਇਸ ਸ਼ੁਭ ਤਿਓਹਾਰ ਦੀ ਤਿਆਰੀ ਕਰਦੇ ਸਮੇਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ, ਤਾਂਕਿ ਉਤਸ਼ਾਹ ਵਾਤਾਵਰਣ ਦੇ ਪ੍ਰਤੀ ਜਾਗਰੂਕ ਤਰੀਕੇ ਨਾਲ ਮਨਾਇਆ ਜਾ ਸਕੇ। ਇੱਥੇ ਕੁਝ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਗਣੇਸ਼ ਜੀ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ? ਵਾਤਾਵਰਣ ਅਨੁਕੂਲ ਮੂਰਤੀਆਂ ਚੁਣੋ:ਮਿੱਟੀ, ਪੇਪਰ-ਮੈਸ਼ੋ ਜਾਂ ਅਸਲੀ ਰੰਗਾਂ ਵਰਗੀ ਕੁਦਰਤੀ ਅਤੇ ਆਸਾਨੀ ਨਾਲ ਖਤਮ ਹੋਣ ਵਾਲੀ ਚੀਜ਼ਾਂ ਤ...
ਮੁੰਬਈ ਪੁੱਜੀ ਪਾਲੀਵੁੱਡ ਅਦਾਕਾਰਾ ਲਵ ਗਿੱਲ, ਬਿੱਗ ਬੌਸ 20 ਦਾ ਬਣੇਗੀ ਹਿੱਸਾ

ਮੁੰਬਈ ਪੁੱਜੀ ਪਾਲੀਵੁੱਡ ਅਦਾਕਾਰਾ ਲਵ ਗਿੱਲ, ਬਿੱਗ ਬੌਸ 20 ਦਾ ਬਣੇਗੀ ਹਿੱਸਾ

Entertainment
ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਅਤੇ ਮਿਊਜ਼ਿਕ ਵੀਡੀਓ ਮਾਡਲ ਲਵ ਗਿੱਲ ਅੱਜ ਬਿੱਗ ਬੌਸ 20 ਦੇ ਗ੍ਰੈਂਡ ਪ੍ਰੀਮੀਅਰ ਤੋਂ ਪਹਿਲਾਂ ਮੁੰਬਈ ਪਹੁੰਚ ਗਈ ਹੈ, ਜਿਸ ਦੌਰਾਨ ਅੰਧੇਰੀ ਦੇ ਏਅਰਪੋਰਟ ਉਤੇ ਉਤਰੀ ਇਹ ਖੂਬਸੂਰਤ ਅਦਾਕਾਰਾ ਕਾਫ਼ੀ ਸਟਾਈਲਿਸ਼ ਅਤੇ ਊਰਜਾਵਾਨ ਦਿਖਾਈ ਦਿੱਤੀ। ਇਸ ਸਮੇਂ ਅਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦਿਆਂ ਉਸਨੇ ਆਪਣੇ ਆਉਣ ਦਾ ਐਲਾਨ ਕਰਨ ਲਈ ਦਿਲਜੀਤ ਦੁਸਾਂਝ ਦੀ ਪ੍ਰਸਿੱਧ ਲਾਈਨ "ਪੰਜਾਬੀ ਆ ਗਏ ਓਏ" ਕਿਹਾ। ਜ਼ਿਕਰਯੋਗ ਹੈ ਕਿ ਕਲਰਸ ਦੇ ਉਕਤ ਵਿਵਾਦਿਤ ਰਿਐਲਿਟੀ ਸ਼ੋਅਜ਼ ਲਈ ਰਵਾਨਗੀ ਭਰਨ ਤੋਂ ਪਹਿਲਾਂ ਉਨਾਂ ਬੀਤੇ ਦਿਨ ਚੰਡੀਗੜ੍ਹ ਦੇ ਇੱਕ ਗੁਰਦੁਆਰੇ ਸਾਹਿਬ ਵਿੱਚ ਇਸ ਅਹਿਮ ਕਰੀਅਰ ਪ੍ਰਾਪਤੀ ਲਈ ਸ਼ੁਕਰਾਨਾ ਵੀ ਅਦਾ ਕੀਤਾ। ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਗਲਿਆਰਿਆਂ ਵਿੱਚ ਖਿੱਚ ਦਾ ਕੇਂਦਰ ਬਣੇ ਉਕਤ ਸ਼ੋਅ ਦੇ ਸੰਦਰਭ ਵਿੱਚ ਹੀ ਇਹ ਦੱਸਣਾ ਵੀ ਬਣਦਾ ਹੈ ਕਿ ਇਸ ਦਾ ਪ੍ਰੀਮੀਅਰ 06 ਸਤੰਬਰ ਨੂੰ ਪ੍ਰਾਈਮ ਟਾਈਮ ਸਲਾਟ 'ਚ ਹੋਣ ਜਾ ਰਿਹਾ ਹੈ, ਜਿਸ ਦੌਰਾਨ ਇਸ ਗ੍ਰੈਂਡ ਅਗਾਜ਼ ਦੀ ਮੇਜ਼ਬਾਨੀ ਹਿੰਦੀ ਸਿਨੇਮਾ ਸਟਾਰ ਅਤੇ ਉਕਤ ਸ਼ੋਅ ਦੇ ਹੋਸਟ ਸਲਮਾਨ ਖਾਨ ਕਰ...
ਵਪਾਰੀਆਂ ਦੀ ਸਹੂਲਤ ਲਈ ਸੀਵਰੇਜ, ਬਿਜਲੀ, ਸਫ਼ਾਈ ਤੇ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਦੇ ਆਦੇਸ਼

ਵਪਾਰੀਆਂ ਦੀ ਸਹੂਲਤ ਲਈ ਸੀਵਰੇਜ, ਬਿਜਲੀ, ਸਫ਼ਾਈ ਤੇ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਦੇ ਆਦੇਸ਼

Punjab News
ਮਾਲੇਰਕੋਟਲਾ, 01 ਸਤੰਬਰ -ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਪਾਰੀਆਂ ਵੱਲੋਂ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਸਫ਼ਾਈ, ਸੀਵਰੇਜ, ਬਿਜਲੀ, ਟਰੈਫਿਕ ਅਤੇ ਹੋਰ ਜਨਤਕ ਸੁਵਿਧਾਵਾਂ ਨਾਲ ਸਬੰਧਤ ਮਾਮਲੇ ਸਾਂਝੇ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਵਪਾਰੀਆਂ ਵੱਲੋਂ ਰੱਖੇ ਗਏ ਮਾਮਲਿਆਂ ’ਤੇ ਵਿਚਾਰ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੀਵਰੇਜ ਪ੍ਰਬੰਧਨ ਵਿੱਚ ਸੁਧਾਰ ਲਿਆਉਣ, ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਬਿਜਲੀ ਵਿਭਾਗ ਨੂੰ ਸ਼ਹਿਰ ਵਿੱਚ ਬੇਤਰਤੀਬ ਢੰਗ ਨਾਲ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਠ...