ਸਵਦੇਸ਼ੀ ਤਕਨੀਕ ਅਤੇ ਡਿਜ਼ਾਈਨ ਦੀ ਅਨੋਖੀ ਉਦਾਹਰਣ ਹੈ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨਸੈਟ – ਮੁੱਖ ਮੰਤਰੀ
ਚੰਡੀਗੜ੍ਹ, 14 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਇੱਕ ਵਾਰ ਫਿਰ ਦੇਸ਼ ਦੀ ਤਕਨੀਕੀ ਤਰੱਕੀ ਅਤੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲਕਦਮੀ ਦਾ ਗਵਾਹ ਬਣਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 17 ਜੁਲਾਈ ਨੂੰ ਜੀਂਦ-ਸੋਨੀਪਤ ਰੇਲਖੰਡ 'ਤੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨਸੈੱਟ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਹ ਪ੍ਰੋਜੈਕਟ ਭਾਰਤੀ ਰੇਲ ਨੂੰ ਸਵੱਛ ਊਰਜਾ ਅਧਾਰਤ ਆਵਾਜਾਈ ਪ੍ਰਣਾਲੀ ਦੀ ਦਿਸ਼ਾ ਵਿੱਚ ਅੱਗੇ ਲਿਜਾਣ ਦੇ ਨਾਲ-ਨਾਲ ਵਿਕਸਿਤ ਭਾਰਤ, ਗ੍ਰੀਨ ਇੰਡੀਆ ਅਤੇ ਆਤਮ-ਨਿਰਭਰ ਭਾਰਤ ਦੇ ਸੰਕਲਪ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜੀਂਦ-ਸੋਨੀਪਤ ਹਾਈਡ੍ਰੋਜਨ ਟ੍ਰੇਨਸੈਟ ਪ੍ਰੋਜੈਕਟ ਭਾਰਤੀ ਰੇਲ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ। ਇਸ ਰਾਹੀਂ ਭਾਰਤ ਹਾਈਡ੍ਰੋਜਨ ਫਿਯੂਲ ਅਧਾਰਤ ਰੇਲ ਆਵਾਜਾਈ ਦੇ ਖੇਤਰ ਵਿੱਚ ਨਿਰਣਾਇਕ ਕਦਮ ਰੱਖ ਰਿਹਾ ਹੈ। ਇਹ ਪਹਿਲਕਦਮੀ ਵਾਤਾਵਰਣ ਸਰੰਖਣ, ਊਰਜਾ ਕੁਸ਼ਲਤਾ ਅਤੇ ...








