ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼
ਚੰਡੀਗੜ੍ਹ, 30 ਅਕਤੂਬਰ:– ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇੱਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਵਫ਼ਦ ਵਿੱਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ...








