‘ਮਿਸ਼ਨ ਕਲੀਨ ਪੰਜਾਬ’ ਤਹਿਤ ਮੋਰਿੰਡਾ ਸ਼ਹਿਰ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਜ਼ੋਰਾਂ ’ਤੇ
ਮੋਰਿੰਡਾ, 1 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਕੌਂਸਲ ਮੋਰਿੰਡਾ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਕੂੜੇ ਦੇ ਢੇਰਾਂ ਦੀ ਸਫ਼ਾਈ, ਨਾਲਿਆਂ ਦੀ ਸਫ਼ਾਈ, ਸੜਕਾਂ ਦੇ ਕਿਨਾਰਿਆਂ ਅਤੇ ਰੋਡ ਬਰਮਾਂ ਦੀ ਸਫ਼ਾਈ ਸਮੇਤ ਜਨਤਕ ਸਥਾਨਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਕਾਰਜ ਕੀਤੇ ਜਾ ਰਹੇ ਹਨ।
ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਅਤੇ ਨਗਰ ਕੌਂਸਲ ਦੀਆਂ ਟੀਮਾਂ ਨੂੰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਵਿਧਾਇਕ...








