ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ
ਚੰਡੀਗੜ੍ਹ, 10 ਫਰਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ।
ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।
ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟ...








