‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ
ਰੂਪਨਗਰ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਸਿਹਤ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ 400 ਤੋਂ ਵੱਧ ਲਾਭਪਾਤਰੀ ਸ਼ਾਮਲ ਹੋਏ।
ਇਸ ਕੈਂਪ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕ-ਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੰਡੀਆਂ ਗਈਆਂ।
ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਦੱਸਿਆ ਕਿ ਇਸ ਤੋਂ ਇਲਾਵਾਂ ...








