ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ।
ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ।
ਸ. ਬੈਂਸ ਨੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦ...








