Wednesday, May 6
Shadow

Author: Harvinder Singh

ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

Punjab News
ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਗੰਨਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਗੰਨੇ ਦੀ ਕਾਸ਼ਤ ਨਾਲ ਸਬੰਧਤ ਇਸ ਸੈਮੀਨਾਰ ਵਿੱਚ ਡਾ: ਨਵਦੀਪ ਸਿੰਘ ਜਮਵਾਲ ਪਲਾਂਟ ਬਰੀਡਰ, ਡਾ: ਰਾਜਿੰਦਰ ਕੁਮਾਰ ਕੀਟ ਵਿਗਿਆਨੀ ਅਤੇ ਮੈਡਮ ਰੇਨੂੰ, ਸਹਾਇਕ ਗੰਨਾ ਵਿਕਾਸ ਅਫ਼ਸਰ ਅੰਮ੍ਰਿਤਸਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਸੈਮੀਨਾਰ ਵਿੱਚ ਗੰਨੇ ਦੀਆਂ ਵੱਖ-ਵੱਖ ਕਿਸਮਾਂ ਦੀ ਕਾਸ਼ਤ ਅਤੇ ਗੰਨੇ ਦੀ ਖੇਤੀ ਦੇ ਮਸ਼ੀਨੀਕਰਨ ਬਾਰੇ ਵਿਸਥਾਰ-ਪੂਰਵਕ ਚਾਨਣਾ ਪਾਇਆ ਗਿਆ ਅਤੇ ਗੰਨੇ ਦੀ ਫਸ਼ਲ ਤੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਦੀ ਪਛਾਣ ਕਰਨ ਅਤੇ ਇਸਦੀ ਰੋਕਥਾਮ ਬਾਰੇ ਵਿਸਥਾਰ- ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ। ਗੰਨੇ ਦੀ ਬਿਜਾਈ ਲਈ ਸੀਡ ਨਰਸਰੀਆਂ ਰਾਖਾਵੀਆਂ ਕਰਨ ਅਤੇ ਸਿੰਗਲ ਬੱਡ ਰਾਹੀ ' ਸੀਡ ਸੇਪਲਿੰਗ ਵਿਧੀ ਤਹਿਤ ਗੰਨੇ ਦੀਆਂ ਸੀਡ ਨਰਸਰੀਆਂ ਦੀ ਬਿਜਾਈ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਫੀਲ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Breaking News, Chandigarh
ਚੰਡੀਗੜ੍ਹ, 6 ਫਰਵਰੀ:- ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿਚਾਰ ਚਰਚਾ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਇਹ ਸੈਸ਼ਨ ਉਤਸ਼ਾਹ ਅਤੇ ਉਤਸੁਕਤਾ ਭਰਪੂਰ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸੰਚਾਰ ਸਾਧਨਾਂ ਤੇ ਆਊਟਰੀਚ ਤਰੀਕਿਆਂ ਨੂੰ ਚੋਣਾਂ ਬਾਰੇ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਵਿੱਚ ਵਧਾਉਣ ਲਈ ਕਿਵੇਂ ਵਰਤਿਆ ਜਾ ਸਕਦਾ ਹੈ, ਵਰਗੇ ਕਈ ਅਹਿਮ ਵਿਸ਼ੇ ‘ਤੇ ਵਿਆਪਕ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਹਰੇਕ ਵਰਗ ਦੇ ਲੋਕਾਂ ਤੱਕ ਪਹੁੰਚ ਵਿੱਚ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਰਚਾ ਕੀਤੀ। ਅਨਿੰਦਿਤਾ ਮਿਤਰਾ ਨੇ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ, ਜਨਤਕ ਵਿਚਾਰਾਂ ਨੂੰ ਸਹੀ ਆਕਾਰ ਦੇ...
ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

Breaking News
*ਖੁਰਾਲਗੜ੍ਹ, 6 ਫਰਵਰੀ*: ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

Breaking News
ਚੰਡੀਗੜ੍ਹ, 6 ਫਰਵਰੀ, 2026- ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਯਕਮੁਸ਼ਤ ਨਿਬੇੜਾ ਸਕੀਮ, 2025' (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਅਕਤੂਬਰ 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦਾ ਹੈ, ਜੋ ਲੰਬੀ ਮੁਕੱਦਮੇਬਾਜ਼ੀ ਨਾਲੋਂ ਸਵੈ-ਇੱਛੁਕ ਕਰਪਾਲਣਾ ਨੂੰ ਤਰਜੀਹ ਦਿੰਦੀ ਹੈ। ਸਬੰਧਤ ਉਦਯੋਗਿਕ ਜਥੇਬੰਦੀਆਂ ਦੇ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

Breaking News
ਖੁਰਾਲਗੜ੍ਹ, 6 ਫਰਵਰੀ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 5 ਫਰਵਰੀ :             ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ।    ਸਮਾਗਮ ਦੇ ਦੌਰਾਨ ਸੰਤ ਸਮਾਜ ਦੀ ਮਾਣਮੱਤੀ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਉਚਾਈਆਂ 'ਤੇ ਪਹੁੰਚਾਇਆ। ਇਸ ਮੌਕੇ ਸੰਤ ਬਾਬਾ ਇੰਦਰ ਦਾਸ...
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

Breaking News
ਚੰਡੀਗੜ੍ਹ, 5 ਫਰਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅੱਪਰ-ਪ੍ਰਾਇਮਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ  ਵੱਡੀ ਤੇ ਨਵੇਕਲੀ ਪੁਲਾਂਘ ਪੁੱਟਦਿਆਂ ‘ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਅਤੇ  ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ, ਨੇ ਅੱਜ ਮੋਹਾਲੀ ਵਿੱਚ ਇੱਕ ਵਰਕਸ਼ਾਪ ਦੌਰਾਨ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨਾਲ ਵਿਚਾਰ ਵਟਾਦਰਾ ਕੀਤਾ। ਸਿੱਖਿਆ ਮੰਤਰੀ ਨੇ  ਵਿਦਿਆਰਥੀਆਂ ਦੀ ਤੰਦਰੁਸਤੀ ਵਧਾਉਣ ਦੇ ਉਦੇਸ਼ ਵਾਲੇ  ‘ ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’  ਦੇ ਲਾਗੂਕਰਨ ਅਤੇ ਪ੍ਰਭਾਵਾਂ ਬਾਰੇ  ਵਰਕਸ਼ਾਪ ’ਚ ਮੌਜੂਦ ਲੋਕਾਂ ਨੂੰ ਜਾਣੂ ਕਰਵਾਇਆ। ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਗੂ ਕੀਤੀ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਵਿਦਿਆਰਥੀਆਂ ਹੁਣ ਸ਼ਾਂਤ,...
ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

Punjab News
ਫਰੀਦਕੋਟ 5 ਫਰਵਰੀ ()-ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਕਾਰਡ ਪੰਜਾਬ ਰੈਜੀਮੈਂਟ ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਮਿਸ਼ਨ ‘ਹਾਰਦਿਕ ਮਿਲਨ 4.0’ ਦੇ ਤਹਿਤ ਸਾਬਕਾ ਸੈਨਿਕਾਂ, ਵੀਰਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਸਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਵੱਲੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ, ਭੱਤਿਆਂ ਅਤੇ ਪੈਨਸ਼ਨ ਸਬੰਧੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.),ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਮੂਹ ਸਟਾਫ਼ ਵੱਲੋਂ ਹਾਰਦਿਕ ਮਿਲਨ ਟੀਮ ਦੇ ਮੈਂਬਰਾਂ ਸੂਬੇਦਾਰ ਕਲਰਕ ਵਿਵ...
ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ:-ਡਾ. ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਅੱਜ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਅਕਾਲਗੜ੍ਹ, ਸਰਕਲ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਚੱਲ ਰਹੇ ਖੇਤੀ ਰੁਝੇਵੇਂ ਜਿਵੇਂ ਕਿ ਕਣਕ ਅਤੇ ਸਰੋਂ ਦੀਆਂ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੀ ਰੋਕਥਾਮ, ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਅਤੇ ਫਸਲੀ ਵਿਭਿੰਨਤਾ ਅਪਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਡਾ.ਹਰਮਨਦੀਪ ਸਿੰਘ, ਏ.ਡੀ.ਓ., ਸਰਕਲ ਬਧਾਈ ਵੱਲੋਂ ਆਏ ਹੋਏ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਸੈਪਲ ਲੈਣ ਦੀ ਵਿਧੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ. ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿ...